ਕਣਕ ਦੀ ਖਰੀਦ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾਣਗੇ ਪੁਖਤਾ ਇੰਤਜ਼ਾਮ - ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਦੇ ਹੱਕ 'ਚ ਕਣਕ ਦੀ ਖਰੀਦ ਦੇ ਇੰਤਜ਼ਾਮਾਂ ਬਾਰੇ ਬੋਲਦਿਆਂ ਕਿਹਾ ਕਿ ਸੂਬੇ ਭਰ 'ਚ ਕਣਕ ਦੀ ਆਮਦ ਨੂੰ ਲੈ ਕੇ ਰਾਜ ਸਰਕਾਰ ...

ਅੰਮਿ੍ਤਸਰ:- ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਦੇ ਹੱਕ 'ਚ ਕਣਕ ਦੀ ਖਰੀਦ ਦੇ ਇੰਤਜ਼ਾਮਾਂ ਬਾਰੇ ਬੋਲਦਿਆਂ ਕਿਹਾ ਕਿ ਸੂਬੇ ਭਰ 'ਚ ਕਣਕ ਦੀ ਆਮਦ ਨੂੰ ਲੈ ਕੇ ਰਾਜ ਸਰਕਾਰ ਨੇ ਪੁਖਤਾ ਪ੍ਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਗਤਾਂ ਵਾਲਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਿਕਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਮੰਡੀ ਜਿੱਥੇ ਕੋਈ ਵੀ ਕਿਸਾਨ ਆਪਣੀ ਫ਼ਸਲ ਲੈ ਕੇ ਆਇਆ ਹੈ, ਉਸ ਦੀ ਸਮੇਂ ਸਿਰ ਖ਼ਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨਾ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਪ੍ਰਬੰਧ ਢੁਕਵੇਂ ਹਨ।

 
ਉਨ੍ਹਾਂ ਕਿਹਾ ਕਿ ਮਾਝੇ ਵਿੱਚ ਕਣਕ ਦੇਰੀ ਨਾਲ ਆਉਂਦੀ ਹੈ ਪਰ ਸੂਬੇ ਭਰ ਵਿੱਚ 5.5 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 4.3 ਲੱਖ  ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਵੀ ਮੰਡੀਆਂ ਵਿੱਚ 2.6 ਲੱਖ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਮੰਡੀਆਂ ਵਿੱਚ ਕਣਕ ਦੀ ਸਫ਼ਾਈ ਉਪਰੰਤ ਖਰੀਦ ਆਮਦ ਵਾਲੇ ਦਿਨ  ਹੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਖਰੀਦ ਦੇ 72 ਘੰਟਿਆਂ ਦੇ ਅੰਦਰ ਕਣਕ ਦੀ ਲਿਫਟਿੰਗ ਦਾ ਮਾਪਦੰਡ ਤੈਅ ਕੀਤਾ ਹੈ। ਜਦੋਂ ਕਿ ਰਾਜ ਦੀਆਂ ਏਜੰਸੀਆਂ ਨੇ 7 ਅਪ੍ਰੈਲ ਭਾਵ 72 ਘੰਟੇ ਪਹਿਲਾਂ 26,872 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਸੀ, ਜਦਕਿ ਮੰਡੀਆਂ ਵਿੱਚੋਂ 67,449 ਮੀਟਰਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਨਾਲੋ ਨਾਲ ਭੁਗਤਾਨ ਕਰਨ ਦੇ ਪ੍ਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਸੋਮਵਾਰ ਤੋਂ ਮੰਡੀਆਂ ਦਾ ਦੌਰਾ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਵਿਧਾਇਕ ਸ ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਡੀ ਐਫ ਐਸ ਸੀ ਸੁਖਵਿੰਦਰ ਸਿੰਘ ਗਿਲ, ਐਸ ਡੀ ਐਮ ਸ੍ਰੀਮਤੀ ਦਮਨਪ੍ਰੀਤ ਕੌਰ, ਮੰਡੀ ਅਫਸਰ ਸ ਅਮਨਦੀਪ ਸਿੰਘ, ਮੰਡੀ ਸੁਪਰਵਾਈਜ਼ਰ ਰਾਜਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Get the latest update about punjab cabinet, check out more about bhagwant mann, arrangements for the procurement of wheat, kuldeep singh dhaliwal & truescooppunjabi

Like us on Facebook or follow us on Twitter for more updates.