ਮੋਦੀ ਦੀ ਸਹੁੰ ਚੁੱਕ ਸਮਾਗਮ 'ਚ ਇਨ੍ਹਾਂ ਲੀਡਰਾਂ ਦੀ ਨਾਮੌਜੂਦਗੀ ਨੇ ਲੁੱਟੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਕਈ ਲੀਡਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਸੱਦੇ ਗਏ ਸਨ ਪਰ ਉਹ ਨਹੀਂ ਪਹੁੰਚੇ। ਮੋਦੀ ਨੇ ਲਗਾਤਾਰ...

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਕਈ ਲੀਡਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਸੱਦੇ ਗਏ ਸਨ ਪਰ ਉਹ ਨਹੀਂ ਪਹੁੰਚੇ। ਮੋਦੀ ਨੇ ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਹਲਫ਼ ਲਿਆ ਤੇ ਉਨ੍ਹਾਂ ਦੇ 24 ਵਜ਼ੀਰਾਂ ਸਮੇਤ ਕੁੱਲ 58 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਹਾਲਾਂਕਿ, ਕੈਪਟਨ ਦੇ ਵੀ ਕੈਪਟਨ ਯਾਨੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੇ ਮਾਤਾ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਲ-ਨਾਲ ਹੋਰ ਵੀ ਕਈ ਸੀਨੀਅਰ ਨੇਤਾ ਮੌਜੂਦ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਸੀ.ਐੱਮ ਮਮਤਾ ਬੈਨਰਜੀ, ਛੱਤੀਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਓੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਕੇਂਦਰੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ 'ਚ ਨਹੀਂ ਪਹੁੰਚੇ।

ਗੂਗਲ ਨੇ 'ਕ੍ਰਿਕਟ ਵਿਸ਼ਵ ਕੱਪ 2019' ਦੇ ਖ਼ਾਸ ਮੌਕੇ ਇੰਝ ਤਿਆਰ ਕੀਤਾ 'ਡੂਡਲ'

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਰਾਸ਼ਟਰਪਤੀ ਭਵਨ 'ਚ ਤਕਰੀਬਨ 8,000 ਮਹਿਮਾਨ ਪਹੁੰਚੇ ਹੋਏ ਹਨ। ਇਨ੍ਹਾਂ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤ ਦੀਆਂ ਫ਼ਿਲਮੀ ਹਸਤੀਆਂ ਦੇ ਨਾਲ-ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਸਮੇਤ ਵਿਸ਼ਵ ਦੇ ਕਈ ਨੇਤਾ ਮੌਜੂਦ ਰਹੇ ਪਰ ਮੋਦੀ ਵਿਰੋਧੀ ਮੁੱਖ ਮੰਤਰੀਆਂ ਨੇ ਸਮਾਗਮ ਦਾ ਬਾਈਕਾਟ ਕੀਤਾ।

Get the latest update about Amarinder Singh, check out more about Modi Oath Ceremony, News In Punjabi, Cabinet Meeting & National Punjabi News

Like us on Facebook or follow us on Twitter for more updates.