ਰਾਜ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿਲ ਇਸ ਵਾਰ ਆਇਆ ‘ਜ਼ੀਰੋ’ - ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ

ਉਨਾਂ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਵਿਚ ਕੋਈ ਜਾਤ-ਧਰਮ ਨਾਲ ਵਿਤਕਰਾ ਨਹੀਂ ਕੀਤਾ ਗਿਆ ਹਰੇਕ ਘਰ ਜੋ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ ਜ਼ੀਰੋ ਆਵੇਗਾ

ਅੰਮ੍ਰਿਤਸਰ- ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ, ਜਿੰਨਾ ਕੋਲ ਹੋਰ ਵਿਭਾਗਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਨੇ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਦੀ ਕੀਤੀ ਗਈ ਬਿਲ ਮੁਆਫ਼ੀ ਬਾਰੇ ਖੁਲਾਸਾ ਕਰਦੇ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦਿੱਤੀ ਗਈ ਛੋਟ ਕਾਰਨ ਰਾਜ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ਜ਼ੀਰੋ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ. ਹਰਭਜਨ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ।

 ਉਨਾਂ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਵਿਚ ਕੋਈ ਜਾਤ-ਧਰਮ ਨਾਲ ਵਿਤਕਰਾ ਨਹੀਂ ਕੀਤਾ ਗਿਆ ਹਰੇਕ ਘਰ ਜੋ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ ਜ਼ੀਰੋ ਆਵੇਗਾ। ਇਸ ਤੋਂ ਵੱਧ ਜੋ ਬਿਜਲੀ ਵਰਤੇਗਾ ਉਸ ਨੂੰ ਬਿਜਲੀ ਬਿਲ ਦੇਣਾ ਪਵੇਗਾ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ 300 ਯੂਨਿਟ ਬਿਜਲੀ ਮੁਆਫੀ ਨਾਲ ਬਿਲ ਸਰਕਲ ਦੋ ਮਹੀਨਿਆਂ ਦਾ ਹੋਣ ਕਾਰਨ ਖਪਤਕਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਮਿਲੀ, ਜੋ ਕਿ ਇਕ ਆਮ ਘਰ ਦੀ ਲੋੜ ਤੋਂ ਵੱਧ ਹੈ। ਉਨਾਂ ਦੱਸਿਆ ਕਿ ਇਕ ਜੁਲਾਈ ਤੋਂ ਦਿੱਤੀ ਗਈ ਬਿਜਲੀ ਮੁਆਫੀ ਕਾਰਨ ਅਗਸਤ ਮਹੀਨੇ ਜੋ ਬਿਲ ਆਏ ਹਨ, ਉਨਾਂ ਵਿਚੋਂ 25 ਲੱਖ ਖਪਤਕਾਰਾਂ ਨੂੰ ਬਿਲ ਨਹੀਂ ਭਰਨਾ ਪਵੇਗਾ। 

ਉਨਾਂ ਦੱਸਿਆ ਕਿ ਬੀਤੇ ਦਿਨ ਤੱਕ ਕੁੱਲ 72 ਲੱਖ ਘਰੇਲੂ ਖਪਤਕਾਰਾਂ ਵਿਚੋਂ 42 ਲੱਖ ਖਪਤਕਾਰਾਂ ਨੂੰ ਬਿਲ ਭੇਜ ਦਿੱਤਾ ਗਿਆ ਸੀ, ਜਿਸ ਵਿਚੋਂ 25 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਲ ਆਇਆ ਹੈ। ਇਸ ਤੋਂ ਇਲਾਵਾ 34 ਲੱਖ ਪਰਿਵਾਰਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਨਾਲ ਰਿਆਇਤੀ ਬਿਜਲੀ ਦਾ ਲਾਭ ਮਿਲਿਆ ਹੈ।  ਸ. ਹਰਭਜਨ ਸਿੰਘ ਨੇ ਕਿਹਾ ਕਿ ਇਹ ਦੋ ਮਹੀਨੇ ਸਖਤ ਗਰਮੀ ਕਾਰਨ ਖਪਤ ਆਮ ਮਹੀਨਿਆਂ ਨਾਲੋਂ ਵੱਧ ਰਹਿੰਦੀ ਹੈ, ਸੋ ਗਰਮੀ ਘੱਟ ਹੋਣ ਕਾਰਨ ਆਉਣ ਵਾਲੇ ਮਹੀਨਿਆਂ ਵਿਚ ਕਰੀਬ 85 ਫੀਸਦੀ ਖਪਤਕਾਰਾਂ ਨੂੰ ਬਿਜਲੀ ਮੁਆਫੀ ਦਾ ਲਾਭ ਮਿਲੇਗਾ। ਇਸ ਮੌਕੇ ਬਿਜਲੀ ਅਧਿਕਾਰੀ ਸ. ਜਤਿੰਦਰ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Get the latest update about harbhajan singh eto, check out more about zero electricity bill, cabinet minister, punjab news & punjab latest news

Like us on Facebook or follow us on Twitter for more updates.