18 ਸਾਲ ਤੋਂ ਵਧੇਰੇ ਦੇ ਨੌਜਵਾਨ ਇਸ ਤਾਰੀਕ ਤੋਂ ਕਰਾ ਸਕਣਗੇ ਕੋਰੋਨਾ ਵੈਕਸੀਨ ਲਈ ਰਜਿਸਟ੍ਰੇਸ਼ਨ

ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਬੜੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਇਸ ਵਿਚਾਲੇ ਸਰਕਾ...

ਨਵੀਂ ਦਿੱਲੀ: ਪੂਰੇ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਬੜੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਇਸ ਵਿਚਾਲੇ ਸਰਕਾਰ ਨੇ ਫੈਸਲਾ ਲਿਆ ਹੈ ਕਿ 1 ਮਈ ਤੋਂ 18 ਸਾਲ ਤੋਂ ਵਧੇਰੇ ਦੀ ਉਮਰ ਦੇ ਸਾਰੇ ਲੋਕ ਕੋਰੋਨਾ ਵਾਇਰਸ ਦੀ ਵੈਕਸੀਨ ਲੈ ਸਕਣਗੇ। ਇਸ ਲਈ ਉਹ ਸ਼ਨੀਵਾਰ (ਅਪ੍ਰੈਲ 24) ਨੂੰ ਕੋਵਿਨ ਪਲੇਟਫਾਰਮ ਤੋਂ ਵੈਕਸੀਨ ਲਈ ਰਜਿਸਟ੍ਰੇਸ਼ਨ ਕਰਾ ਸਕਣਗੇ।

ਦੱਸਣਯੋਗ ਹੈ ਕਿ ਭਾਰਤ ਵਿਚ ਕੋਰੋਨਾ ਕਾਰਨ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ। ਭਾਰਤ ਵਿਚ ਰੋਜ਼ਾਨਾ ਦੇ ਮਾਮਲੇ ਅਮਰੀਕਾ ਨੂੰ ਵੀ ਪਾਰ ਕਰ ਗਏ ਹਨ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਭਾਰਤ ਸਰਕਾਰ ਨੇ ਦੇਸ਼ ਵਿਚ ਨੌਜਵਾਨਾਂ ਨੂੰ ਵੀ ਵੈਕਸੀਨ ਲਾਊਣ ਦਾ ਫੈਸਲਾ ਲਿਆ ਸੀ। ਇਸ ਦੌਰਾਨ ਸਰਕਾਰ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਸੂਬੇ ਤੇ ਪ੍ਰਾਈਵੇਟ ਸੰਸਥਾਨ ਵੀ ਸਿੱਧੇ ਤੌਰ ਉੱਤੇ ਵੀ ਕੋਰੋਨਾ ਵੈਕਸੀਨ ਖਰੀਦ ਸਕਣਗੇ।

ਭਾਰਤ ਵਿਚ ਕੋਰੋਨਾ ਦੀ ਵੈਕਸੀਨ ਫਿਲਹਾਲ ਫ੍ਰੰਟਲਾਈਨ ਵਰਕਰਾਂ, ਸਿਹਤ ਕਰਮਚਾਰੀਆਂ ਤੇ 45 ਸਾਲ ਤੋਂ ਵਧੇਰੇ ਦੀ ਉਮਰ ਦੇ ਲੋਕਾਂ ਨੂੰ ਲਾਈ ਜਾ ਰਹੀ ਹੈ। ਇਸ ਦੌਰਾਨ ਸਰਕਾਰ ਨੇ ਕਿਹਾ ਕਿ ਸਿਰਮ ਇੰਸਟੀਚਿਊਟ ਆਫ ਇੰਡੀਆ ਦੀ ਕੋਵੀਸ਼ੀਲਡ ਤੇ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਤੋਂ ਇਲਾਵਾ ਜਲਦੀ ਹੀ ਰੂਸ ਦੀ ਸਪੁਤਨਿਕ ਵੀ ਜਲਦੀ ਵਰਤੋਂ ਵਿਚ ਆ ਸਕਦੀ ਹੈ।

ਭਾਰਤ 'ਚ ਕੋਰੋਨਾ ਦੇ ਹਾਲਾਤ
ਭਾਰਤ ਵਿਚ ਕੋਰੋਨਾ ਵਾਇਰਸ ਦੀ ਬੇਕਾਬੂ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3.15 ਲੱਖ ਤੋਂ ਜ਼ਿਆਦਾ ਰਿਕਾਰਡ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲਗਾਤਾਰ ਦੂਜੇ ਦਿਨ ਮਰਨ ਵਾਲਿਆਂ ਦੀ ਗਿਣਤੀ ਵਧੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਰੋਨਾ ਮਹਾਮਾਰੀ ਦੀ ਚਪੇਟ ਵਿਚ ਆ ਕੇ 2100 ਤੋਂ ਜ਼ਿਆਦਾ ਲੋਕਾਂ ਦੀ ਜਾਨ ਗਈ ਹੈ।

Get the latest update about Above 18, check out more about Truescoop News, Truescoop, Vaccine From Saturday & Register

Like us on Facebook or follow us on Twitter for more updates.