ਪੰਜਾਬ ਸਰਕਾਰ ਇਸ ਸਮੇਂ ਪੂਰੇ ਐਕਸ਼ਨ ਮੋਡ 'ਚ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੱਛਲੇ ਦਿਨੀ ਆਪਣੇ ਹੀ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਚ ਗ੍ਰਿਫਤਾਰ ਕਰਵਾਇਆ ਗਿਆ ਸੀ। ਹੁਣ ਭਗਵੰਤ ਮਾਨ ਨੇ ਆਪਣੇ ਟਵੀਟ ਰਹਿਣ ਕੁਝ ਹੋਰ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਦੀ ਗੱਲ ਕਹੀ ਹੈ। ਜੋਕਿ ਪੰਜਾਬ 'ਚ ਜਾਅਲੀ ਡਿਗਰੀਆਂ 'ਤੇ ਸਰਕਾਰੀ ਨੌਕਰੀ ਕਰਦੇ ਹਨ। ਭਗਵੰਤ ਮਾਨ ਨੇ ਇਹਨਾਂ ਜਾਅਲੀ ਡਿਗਰੀਆਂ ਤੇ ਨੌਕਰੀ ਕਰਨ ਵਾਲਿਆਂ ਨੂੰ ਜਲਦ ਹੀ ਬਰਖਾਸਤ ਕਰਨ ਦੀ ਗੱਲ ਵੀ ਕਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਰਾਹੀਂ ਕਿਹਾ ਕਿ ਮੇਰੇ ਧਿਆਨ 'ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ...
ਸਾਫ਼ ਹੈ ਕਿ ਜਲਦੀ ਹੀ ਸਰਕਾਰ ਇਸ ਮਾਮਲੇ ਵਿੱਚ ਕੁਝ ਪ੍ਰਭਾਵਸ਼ਾਲੀ ਲੋਕ ਅਤੇ ਸਿਆਸਤਦਾਨਾਂ ਦੇ ਰਿਸ਼ਤੇਦਾਰਜੋ ਕਿ ਜਾਅਲੀ ਡਿਗਰੀਆਂ 'ਤੇ ਸਰਕਾਰੀ ਨੌਕਰੀਆਂ ਕਰ ਰਹੇ ਹਨ ਦੇ ਨਾਮ ਬੇਨਕਾਬ ਹੋ ਸਕਦੇ ਹਨ।
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਿੱਚ ਭਰਤੀ ਹੋਏ ਡਿਪਟੀ ਜਨਰਲ ਮੈਨੇਜਰ ਦੀ ਧੋਖਾਧੜੀ ਦਾ ਪਰਦਾਫਾਸ਼ ਹੋਇਆ ਸੀ। ਉਹ 21 ਸਾਲਾਂ ਤੋਂ ਕੰਮ ਕਰ ਰਿਹਾ ਸੀ। ਮਾਨ ਸਰਕਾਰ ਨੇ ਉਨ੍ਹਾਂ ਨੂੰ ਕੁਰਸੀ ਤੋਂ ਹਟਾ ਦਿੱਤਾ। ਡਿਪਟੀ ਜਨਰਲ ਮੈਨੇਜਰ ਅਮਨਦੀਪ ਸਿੰਘ 'ਤੇ ਗਲਤ ਯੋਗਤਾ ਨਾਲ ਭਰਤੀ ਕੀਤੇ ਜਾਣ ਦਾ ਦੋਸ਼ ਸੀ। ਉਸ ਕੋਲ ਇਸ ਅਹੁਦੇ ਲਈ ਲੋੜੀਂਦੀ ਯੋਗਤਾ ਨਹੀਂ ਸੀ।
ਜਾਅਲੀ ਡਿਗਰੀਆਂ 'ਤੇ ਨੌਕਰੀਆਂ ਕਰਨ ਵਾਲੇ ਲੋਕਾਂ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਨਵੀਂ ਭਰਤੀ ਕੀਤੀ ਜਾਵੇਗੀ। ਇਸ ਨਾਲ ਪੰਜਾਬ ਵਿੱਚ ਘੁੰਮ ਰਹੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਮਿਲਣਗੇ। ਮਾਨ ਸਰਕਾਰ 27 ਹਜ਼ਾਰ ਦੇ ਕਰੀਬ ਨਵੀਂ ਭਰਤੀ ਦਾ ਐਲਾਨ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ ਕਈ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਵਿਧਾਨ ਸਭਾ ਵਿੱਚ ਕੀਤੀ ਗਈ ਭਰਤੀ ਦੀ ਵੀ ਮਾਨਯੋਗ ਸਰਕਾਰ ਜਾਂਚ ਕਰਵਾ ਰਹੀ ਹੈ। ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਚੋਣਾਂ ਤੋਂ ਪਹਿਲਾਂ ਇਸ ਨੂੰ ਘਪਲਾ ਦੱਸਿਆ ਸੀ। ਬੈਂਸ ਨੇ ਕਿਹਾ ਸੀ ਕਿ ਕਾਂਗਰਸ ਸਰਕਾਰ ਨੇ ਆਪਣੇ ਅਤੇ ਆਪਣੇ ਮੁਲਾਜ਼ਮਾਂ ਦੇ ਰਿਸ਼ਤੇਦਾਰਾਂ ਦੀ ਭਰਤੀ ਕੀਤੀ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ।
Get the latest update about punjab news, check out more about punjab cm, unemployment in punjab, bhagwant maan & cm mann
Like us on Facebook or follow us on Twitter for more updates.