ਸਿੱਖਿਆ ਵਿਭਾਗ ਵੱਲੋਂ ਸਿੱਧੀ ਭਰਤੀ ਰਾਹੀਂ ਨਵ-ਨਿਯੁਕਤ ਸਕੂਲ ਮੁਖੀਆਂ ਦੀ ਤਿੰਨ ਰੋਜ਼ਾ ਸਿਖਲਾਈ

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ ਸੈਂਟਰ ਹੈੱਡ ਟੀਚਰਜ਼ ਅਤੇ ਹੈੱਡ ਟੀਚਰਜ਼ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਇੰਦਰਜੀਤ ਸਿੰਘ ਦੀ ਦੇਖ ਰੇਖ 'ਚ 8-10 ਜਨਵਰੀ ਤੱਕ...

ਮੋਹਾਲੀ— ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ ਸੈਂਟਰ ਹੈੱਡ ਟੀਚਰਜ਼ ਅਤੇ ਹੈੱਡ ਟੀਚਰਜ਼ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਇੰਦਰਜੀਤ ਸਿੰਘ ਦੀ ਦੇਖ ਰੇਖ 'ਚ 8-10 ਜਨਵਰੀ ਤੱਕ ਸਹਿਕਾਰੀ ਪ੍ਰਬੰਧਨ ਸੰਸਥਾਨ, ਸੈਕਟਰ-32, ਚੰਡੀਗੜ੍ਹ ਵਿਖੇ ਲਗਾਈ ਗਈ। ਇਸ ਸਿਖਲਾਈ ਵਰਕਸ਼ਾਪ ਦੌਰਾਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਹਨਾਂ ਨੂੰ ਸਕੂਲੀ ਸਿੱਖਿਆ ਦੇ ਵਿਕਾਸ ਲਈ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਹਨਾਂ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਵਾਧੂ ਕਲਾਸਾਂ ਲਗਾਉਣ ਵਾਲੇ ਮਿਹਨਤੀ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਵਾਰ ਸਰਕਾਰੀ ਸਕੂਲਾਂ ਦਾ ਬੋਰਡ ਦੀਆਂ ਕਲਾਸਾਂ ਦਾ ਨਤੀਜਾ ਯਕੀਨਨ ਸੌ ਫ਼ੀਸਦੀ ਤਾਂ ਆਏਗਾ ਹੀ ਬਲਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਬੱਚੇ ਜ਼ਿਆਦਾ ਤੋਂ ਜ਼ਿਆਦਾ ਮੈਰਿਟ ਵਿੱਚ ਵੀ ਆਉਣਗੇ।
ਇਸ ਮੌਕੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਇੰਦਰਜੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਨਵ-ਨਿਯੁਕਤ ਸਕੂਲ ਮੁਖੀਆਂ ਨੂੰ ਬਹੁਤ ਉਮੀਦਾਂ ਹਨ, ਇਸ ਲਈ ਉਹਨਾਂ ਨੂੰ ਸਕੂਲੀ ਸਿੱਖਿਆ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਆਪਕ ਯੋਗਤਾ ਟੈਸਟ ਮੁੜ ਕੀਤੀ ਮੁਲਤਵੀ, ਜਾਣੋ ਨਵੀਂ ਤਾਰੀਖ

ਇਸ ਮੌਕੇ ਡਾ.ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵੱਲੋਂ ਗੁਣਾਤਮਕ ਸਿੱਖਿਆ ਤੇ ਜ਼ੋਰ ਦਿੰਦਿਆਂ ਸਕੂਲੀ ਸਿੱਖਿਆ ਦੇ ਵੱਖ-ਵੱਖ ਪੱਖਾਂ ਬਾਰੇ ਸਕੂਲ ਮੁਖੀਆਂ ਨੂੰ ਜਾਣਕਾਰੀ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ 270 ਦੇ ਲੱਗਭੱਗ ਸਿੱਧੀ ਭਰਤੀ ਰਾਹੀਂ ਨਵ-ਨਿਯੁਕਤ ਸਕੂਲ ਮੁਖੀਆਂ ਨੂੰ ਨਵੀਆਂ ਸਿੱਖਣ-ਸਿਖਾਉਣ ਤਕਨੀਕਾਂ ਦੀ ਜਾਣਕਾਰੀ ਦੇਣ ਲਈ ਅਤੇ ਪ੍ਰਾਇਮਰੀ 'ਤੇ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਗੁਣਵੱਤਾ ਵਿੱਚ ਵਾਧਾ ਕਰਨ ਲਈ ਸਿਖਲਾਈ ਪ੍ਰਦਾਨ ਕੀਤੀ ਗਈ। ਇਸ ਸਿਖਲਾਈ ਅਧੀਨ ਸਕੂਲ ਮੁਖੀਆਂ ਨੂੰ ਈ-ਕੰਟੈਂਟ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਸਿੱਖਿਅਤ ਕੀਤਾ ਗਿਆ। ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਖੇਡ-ਵਿਧੀ ਰਾਹੀਂ ਪੜ੍ਹਾਉਣ ਲਈ ਨਵ-ਨਿਯੁਕਤ ਸਕੂਲ ਮੁਖੀਆਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ। ਸਿਖਲਾਈ ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਸਮਾਰਟ ਸਕੂਲ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਅਪਣੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਸਮਾਰਟ ਸਕੂਲ ਬਣਨ ਨਾਲ਼ ਸਕੂਲੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਇਆ : ਸਿੱਖਿਆ ਸਕੱਤਰ

ਸਕੂਲ ਮੁਖੀਆਂ ਨੂੰ ਲਰਨਿੰਗ ਆਊਟਕਮਜ਼, ਸੁੰਦਰ ਲਿਖਾਈ,  ਨਵੀ ਖੇਡ ਨੀਤੀ, ਗੁਣਾਤਮਕ ਸਿੱਖਿਆ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲਾ, ਮਿਸ਼ਨ ਸ਼ਤ-ਪ੍ਰਤੀਸ਼ਤ, ਸਕੂਲ ਪ੍ਰਬੰਧਨ ਦੀਆਂ ਬਾਰੀਕੀਆਂ, ਸੇਵਾ ਨਿਯਮਾਂ ਅਤੇ ਅਲੱਗ-ਅਲੱਗ ਵਿਸ਼ਿਆਂ ਨੂੰ ਪੜ੍ਹਾਉਣ ਲਈ ਨਵੀਆਂ ਸਿੱਖਣ-ਸਿਖਉਣ ਤਕਨੀਕਾਂ ਬਾਰੇ ਸਿੱਖਿਅਤ ਕੀਤਾ ਗਿਆ। ਸਿਖਲਾਈ ਵਰਕਸ਼ਾਪ ਦੌਰਾਨ ਨਵ-ਨਿਯੁਕਤ ਸਕੂਲ ਮੁਖੀਆਂ ਨੇ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਹ ਸਿੱਖਿਆ ਵਿਭਾਗ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।  ਇਸ ਮੌਕੇ ਸਟੇਟ ਰਿਸੋਰਸ ਪਰਸਨਜ਼ ਗੁਰਤੇਜ ਸਿੰਘ, ਨਵਦੀਪ ਸਿੰਘ, ਅਮਿਤ, ਜਸਪੀ੍ਤ ਸਿੰਘ, ਹਰਜੀਤ ਕੌਰ, ਨੀਲਮ ਰਾਣੀ, ਗੁਰਿੰਦਰ ਕੌਰ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਪ੍ਰਤਿਭਾ ਬੇਦੀ ਹਾਜ਼ਰ ਸਨ।

Get the latest update about Three Day Training, check out more about School Heads, News In Punjabi, Educational News & Education Department

Like us on Facebook or follow us on Twitter for more updates.