ਕੁੱਲੂ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, ਸਾਂਜ ਘਾਟੀ 'ਚ ਸੜਕ ਤੋਂ ਡਿੱਗੀ ਬੱਸ, ਸਕੂਲੀ ਬੱਚਿਆਂ ਸਮੇਤ 16 ਦੀ ਮੌਤ

ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਵਾਪਰਿਆ ਹੈ ਜਿਥੇ ਅੱਜ ਇਸ ਦਰਦਨਾਕ ਹਾਦਸੇ 'ਚ 16 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹਨ...

ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਵਾਪਰਿਆ ਹੈ ਜਿਥੇ ਅੱਜ ਇਸ ਦਰਦਨਾਕ ਹਾਦਸੇ 'ਚ 16 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹਨ। ਕਈ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ  ਮੌਕੇ 'ਤੇ ਪਹੁੰਚ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 8.30 ਵਜੇ ਵਾਪਰਿਆ। ਬੱਸ ਸ਼ੰਸ਼ੇਰ ਤੋਂ ਔਟ ਜਾ ਰਹੀ ਸੀ। ਕੁੱਲੂ ਜ਼ਿਲੇ ਦੇ ਸ਼ੈਨਸ਼ਰ 'ਚ ਇੱਕ ਪ੍ਰਾਈਵੇਟ ਬੱਸ ਵਿੱਚ ਸਕੂਲੀ ਬੱਚੇ ਅਤੇ ਹੋਰਾਂ ਸਮੇਤ 40 ਲੋਕ ਸਫ਼ਰ ਕਰ ਰਹੇ ਸਨ। ਜਿਵੇਂ ਹੀ ਬੱਸ ਜੰਗਲਾ ਪਿੰਡ ਨੇੜੇ ਪੁੱਜੀ ਤਾਂ ਅਚਾਨਕ ਇਹ ਬੇਕਾਬੂ ਹੋ ਕੇ ਕਰੀਬ 200 ਮੀਟਰ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗੀ।

ਜਾਣਕਾਰੀ ਦੇਂਦਿਆਂ ਡਿਪਟੀ ਕਮਿਸ਼ਨਰ ਕੁੱਲੂ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਹੁਣ ਤੱਕ 16 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਹਾਦਸਾ ਇੰਨਾ ਵੱਡਾ ਸੀ ਕਿ ਬੱਸ ਜਾਮ ਹੋ ਗਈ। ਲੋਕਾਂ ਦੀਆਂ ਲਾਸ਼ਾਂ ਬੱਸ ਦੇ ਅੰਦਰ ਹੀ ਫਸ ਗਈਆਂ। ਉਨ੍ਹਾਂ ਨੂੰ ਬਾਹਰ ਕੱਢਣਾ ਮੁਸ਼ਕਲ ਸੀ।

Get the latest update about bus accident in kullu, check out more about kullu & himachal news

Like us on Facebook or follow us on Twitter for more updates.