ਰੂਪਨਗਰ 'ਚ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰੇ, ਆਵਾਜਾਈ ਪ੍ਰਭਾਵਿਤ, 8 ਟਰੇਨਾਂ ਰੱਦ

ਪੰਜਾਬ ਦੇ ਰੋਪੜ (ਰੂਪਨਗਰ) ਵਿੱਚ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਗੁਰਦੁਆਰਾ ਪਾ...

ਰੂਪਨਗਰ- ਪੰਜਾਬ ਦੇ ਰੋਪੜ (ਰੂਪਨਗਰ) ਵਿੱਚ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਗੁਰਦੁਆਰਾ ਪਾਠ ਸਾਹਿਬ ਨੇੜੇ ਰੇਲਵੇ ਟਰੈਕ 'ਤੇ ਆਵਾਰਾ ਪਸ਼ੂਆਂ ਦੇ ਆਉਣ ਕਾਰਨ ਵਾਪਰਿਆ। ਇਸ ਘਟਨਾ 'ਚ ਕੋਲੇ ਦੀ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਰੇਲਵੇ ਟ੍ਰੈਕ ਨੂੰ ਬੰਦ ਕਰ ਦਿੱਤਾ ਗਿਆ, ਇਸ ਕਾਰਨ ਇਸ ਰੂਟ 'ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਦੱਸ ਦੇਈਏ ਕਿ ਇਹ ਹਾਦਸਾ ਐਤਵਾਰ ਦੇਰ ਰਾਤ ਵਾਪਰਿਆ।

ਜਾਣਕਾਰੀ ਅਨੁਸਾਰ ਸ਼ਾਮ ਤੱਕ ਰੇਲ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ। ਟਰੈਕ ਨੂੰ ਸਾਫ਼ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਫਿਲਹਾਲ 8 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਤੱਕ ਰੇਲਵੇ ਟਰੈਕ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।

Get the latest update about train, check out more about Punjab News, railway track, trains cancelled & rupnagar

Like us on Facebook or follow us on Twitter for more updates.