3 IPS ਅਫਸਰਾਂ ਦੇ ਤਬਾਦਲੇ, ADGP ਪ੍ਰਮੋਦ ਭਾਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਤਿੰਨ ਉੱਚ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।  ਏ.ਡੀ.ਜੀ.ਪੀ ਪ੍ਰਮੋਦ ਭਾਨ ਨਵੀਂ ਬਣਾਈ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਅਗਵਾਈ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ ਸੀ। ਅੱਜ ਇਸ ਲਈ ਅਫ਼ਸਰਾਂ ਦੀ ਨਿਯੁਕਤੀ ਦੇ ਰਸਮੀ ਹੁਕਮ ਜਾਰੀ ਹੋਏ। ਏ ਡੀ ਜੀ ਪੀ ਪ੍ਰਮੋਦ ਭਾਨ ਦੇ ਨਾਲ ਗੁਰਪ੍ਰੀਤ ਸਿੰਘ ਭੁੱਲਰ ਡੀ ਆਈ ਜੀ ਅਤੇ ਗੁਰਮੀਤ ਸਿੰਘ ਚੌਹਾਨ ਏ ਆਈ ਜੀ ਵਜੋਂ ਤਾਇਨਾਤ ਕੀਤੇ ਗਏ ਹਨ। 

ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨੂੰ ਸਖਤ ਚੇਤਾਵਨੀ ਦਿੱਤੀ ਹੈ। ਅੱਜ ਸੀਐਮ ਮਾਨ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਕਮਿਸ਼ਨਰ/ਐੱਸ.ਐੱਸ.ਪੀ. ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਸੀਐਮ ਮਾਨ ਨੇ ਸੂਬੇ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈਕੇ ਬਿਲਕੁਲ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਸੂਬੇ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਜ਼ਿਲ੍ਹਿਆਂ ਦੇ ਐਸਪੀ ਅਤੇ ਪੁਲਿਸ ਕਮਿਸ਼ਨਰ ਅਪਰਾਧੀਆਂ ਖਿਲਾਫ ਆਪਰੇਸ਼ਨ ਸ਼ੁਰੂ ਕਰਨ। ਉਨ੍ਹਾਂ ਕਿਹਾ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਪੰਜਾਬ ਪੁਲਿਸ ਸੂਬੇ ਵਿੱਚੋਂ ਅਪਰਾਧ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਸੂਬੇ ਵਿੱਚੋਂ ਜੁਰਮ ਅਤੇ ਗੈਂਗਸਟਰਾਂ ਨੂੰ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇ।

Get the latest update about Punjab Police, check out more about Transfer, Latest news, Truescoop news & Punjab news

Like us on Facebook or follow us on Twitter for more updates.