ਪੁਲਸ ਤੇ ਆਵਾਜਾਈ ਵਿਭਾਗ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ

ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਹਿੰਮ ਚਲਾਉਂਦਿਆਂ ਆਵਾਜਾਈ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜਿਲ੍ਹੇ ਦੇ 20 ਵਾਹਨ ਮਾਲਕਾਂ ਦੇ ਚਲਾਨ ਕੱਟੇ ਗਏ। ਸਕੱਤਰ ਰਿਜ਼ਨਲ ਟਰਾਂਸਪੋਰਟ...

ਜਲੰਧਰ— ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਹਿੰਮ ਚਲਾਉਂਦਿਆਂ ਆਵਾਜਾਈ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜਿਲ੍ਹੇ ਦੇ 20 ਵਾਹਨ ਮਾਲਕਾਂ ਦੇ ਚਲਾਨ ਕੱਟੇ ਗਏ। ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਡਾ.ਨਯਨ ਵਲੋਂ ਬੀ.ਐੱਮ.ਸੀ ਚੌਕ ਜਾਂਚ ਮੁਹਿੰਮ ਚਲਾ ਕੇ ਵਾਹਨਾਂ ਦੇ ਅਵਾਜਾਈ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤੇ ਗਏ। ਚੈਕਿੰਗ ਦੌਰਾਨ ਟੀਮ ਵਲੋਂ ਵਾਹਨਾਂ ਦੀਆਂ ਰਜਿਸਟਰੇਸ਼ਨ ਨੰਬਰਾਂ ਪਲੇਟਾਂ ਦੀ ਜਾਂਚ ਕੀਤੀ ਗਈ ਅਤੇ 25 ਦੇ ਕਰੀਬ ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਆਟੋ ਏਜੰਸੀਆਂ ਨੂੰ ਕਿਹਾ ਕਿ ਉਹ ਵਾਹਨਾਂ ਨੂੰ ਸੜਕ ਤੇ ਆਉਣ ਤੋਂ ਪਹਿਲਾ ਵਾਹਨ ਰਜਿਸਟਰੇਸ਼ਨ ਨੰਬਰ ਜਰੂਰ ਦੇਣ। ਉਨ੍ਹਾਂ ਕਿਹਾ ਕਿ ਏਜੰਸੀਆਂ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।

'ਨਾਗਰਿਕਤਾ ਸੋਧ ਐਕਟ' ਨੂੰ ਪੰਜਾਬ 'ਚ ਲਾਗੂ ਕਰਨ ਨੂੰ ਲੈ ਕੇ ਕੈਪਟਨ ਵਲੋਂ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਵੱਖ-ਵੱਖ ਸਥਾਨਾਂ 'ਤੇ ਜਾਂਚ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਾਹਨਾਂ ਮਾਲਕਾਂ ਨੂੰ ਅਵਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਜਿਥੇ ਅਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਹੈ ਉਥੇ ਦੁਰਘਟਨਾਵਾਂ ਵਿੱਚ ਵੀ ਵੱਡੇ ਪੱਧਰ 'ਤੇ ਕਮੀ ਆਉਂਦੀ ਹੈ। ਡਾ. ਨਯਨ ਨੇ ਲੋਕਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਕਿਸੇ ਤਰ੍ਹਾਂ ਦੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Get the latest update about Jalandhar, check out more about True Scoop News, Transport Police Department, Punjab News & News In Punjabi

Like us on Facebook or follow us on Twitter for more updates.