ਸ਼ਹੀਦਾਂ ਨੂੰ ਸ਼ਰਧਾਜਲੀ: ਖਟਕੜ ਕਲਾਂ ਪਹੁੰਚੇ ਸੀਐੱਮ ਭਗਵੰਤ ਮਾਨ, ਐਂਟੀ ਕਰਪਸ਼ਨ ਐਕਸ਼ਨਲਾਈਨ ਜਲਦ ਹੋਵੇਗੀ ਜਾਰੀ।

ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਸਾਡਾ ਇਹ ...

ਅੱਜ ਭਾਰਤ ਭਰ 'ਚ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਉਨ੍ਹਾਂ ਦੀ ਬਰਸੀ ਦੀ ਮੌਕੇ ਤੇ ਯਾਦ ਕੀਤਾ ਜਾ ਰਿਹਾ ਹੈ ਤੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਹੁਸੈਨੀਵਾਲਾ ਮੈਮੋਰੀਅਲ ਅਤੇ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਭ੍ਰਿਸ਼ਟਾਚਾਰ ਦੇ ਮੁਦੇ ਤੇ ਗੱਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਐਲਾਨ ਕੀਤੇ ਜਾਣਗੇ।

ਸੀਐੱਮ ਨੇ ਕਿਹਾ ਕਿ ਉਹ ਕੁਝ ਸਮੇਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਜਾਰੀ ਕਰਨਗੇ। ਜਿਸ 'ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਸੀਐਮ ਭਗਵੰਤ ਮਾਨ ਦਾ ਹੋਵੇਗਾ। ਜਿਸ 'ਤੇ ਉਹ ਖੁਦ ਸ਼ਿਕਾਇਤਾਂ 'ਤੇ ਕਾਰਵਾਈ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਇਸਦੀ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜੋ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


 ਸੀ.ਐਮ ਮਾਨ ਨੇ  ਦਿੱਲੀ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਦੀ ਸਰਕਾਰ ਵਿੱਚ ਵੀ ਅਜਿਹਾ ਹੀ ਨੰਬਰ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਇਸ ਤਰ੍ਹਾਂ ਖਤਮ ਹੋਇਆ ਕਿ ਉਦੋਂ ਤੋਂ ਸਿਰਫ ਕੇਜਰੀਵਾਲ ਹੀ ਦਿੱਲੀ ਦੀ ਸੱਤਾ 'ਚ ਆ ਰਹੇ ਹਨ। ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਨੂੰ ਇਸੇ ਤਰ੍ਹਾਂ ਨੱਥ ਪਾਈ ਜਾਵੇਗੀ।

Get the latest update about SHAHEED BHAGAT SINGH, check out more about AAP, , ARAJGURUR & AAM ADMI PARTY

Like us on Facebook or follow us on Twitter for more updates.