True Scoop Special : ਕੀ ਹੁਣ ਨਸ਼ੇ ਅਤੇ ਹਥਿਆਰਾਂ ਦੇ ਸਿਰ 'ਤੇ ਹੀ ਚੱਲੇਗੀ ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ?

ਜਦੋਂ ਦੀ ਪਾਲੀਵੁੱਡ ਫਿਲਮ 'ਸ਼ੂਟਰ' ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਪੰਜਾਬੀ ਫਿਲਮ ਇੰਡਸਟਰੀ ਅਤੇ ਪ੍ਰਸ਼ਾਸਨ 'ਚ ਹੜਕੰਪ ਮਚਿਆ ਹੋਇਆ ਹੈ। ਗੈਂਗਸਟਰਾਂ 'ਤੇ ਬਣਨ ਵਾਲੀਆਂ ਫਿਲਮਾਂ ਅਤੇ ਖਾੜਕੂ ਗੀਤਾਂ...

ਚੰਡੀਗੜ੍ਹ— ਜਦੋਂ ਦੀ ਪਾਲੀਵੁੱਡ ਫਿਲਮ 'ਸ਼ੂਟਰ' ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਪੰਜਾਬੀ ਫਿਲਮ ਇੰਡਸਟਰੀ ਅਤੇ ਪ੍ਰਸ਼ਾਸਨ 'ਚ ਹੜਕੰਪ ਮਚਿਆ ਹੋਇਆ ਹੈ। ਗੈਂਗਸਟਰਾਂ 'ਤੇ ਬਣਨ ਵਾਲੀਆਂ ਫਿਲਮਾਂ ਅਤੇ ਖਾੜਕੂ ਗੀਤਾਂ ਕਾਰਨ ਪੰਜਾਬੀ ਮਿਊਜ਼ਿਕ ਅਤੇ ਫਿਲਮ ਇੰਡਸਟਰੀ 'ਤੇ ਕਾਫੀ ਡੂੰਘੇ ਪ੍ਰਭਾਵ ਪੈ ਰਹੇ ਹਨ। ਬੀਤੇ ਦਿਨੀਂ ਆਪਣੇ ਗੀਤਾਂ 'ਤੇ ਗਲਤ ਕੰਟੈਂਟ ਕਾਰਨ ਸਿੱਧੂ ਮੂਸੇਵਾਲਾ, ਮਨਕੀਰਤ ਔਲਖ, ਕਰਨ ਔਜਲਾ, ਐਲੀ ਮਾਂਗਟ ਵਰਗੇ ਮਸ਼ਹੂਰ ਗਾਇਕਾਂ ਦੀ ਕਾਫੀ ਆਲੋਚਨਾ ਹੋਈ। ਇਨ੍ਹਾਂ ਸਿੰਗਰਜ਼ ਦੇ ਵਧੇਰੇ ਗੀਤਾਂ 'ਚ ਹਥਿਆਰਾਂ, ਲੜ੍ਹਾਈਆਂ ਨੂੰ ਪ੍ਰਮੋਟ ਕੀਤਾ ਜਾਂਦਾ ਹੈ, ਜਿਨ੍ਹਾਂ ਨੂੰ ਨੌਜਵਾਨ ਆਪਣਾ ਆਈਡਲ ਸਮਝਦੇ ਹਨ ਅਤੇ ਉਨ੍ਹਾਂ ਦੇ ਹੀ ਰਾਹ 'ਤੇ ਚੱਲਣ 'ਚ ਆਪਣੀ ਸ਼ਾਨ ਸਮਝਦੇ ਹਨ। ਅਜਿਹੇ ਗੀਤ ਅਤੇ ਫਿਲਮਾਂ ਕਾਰਨ ਨੌਜਵਾਨਾਂ 'ਚ ਜੁਰਮ ਕਰਨ ਦਾ ਉਤਸ਼ਾਹ ਵੱਧਦਾ ਹੈ। ਅਜਿਹੀਆਂ ਫਿਲਮਾਂ ਦੇਖ ਕੇ ਨੌਜਵਾਨ ਅਜਿਹਾ ਕਰਨ ਬਾਰੇ ਸੋਚਦੇ ਹਨ ਅਤੇ ਅਜਿਹਾ ਕਰਨ 'ਚ ਆਪਣੀ ਬਹਾਦੁਰੀ ਸਮਝਦੇ ਹਨ। ਇਦਾਂ ਦੀਆਂ ਫਿਲਮਾਂ ਦੇਖ ਕੇ ਹੀ ਨੌਜਵਾਨ ਚੋਰੀ, ਲੁੱਟ-ਖੋਹ, ਫਿਰੌਤੀ, ਹਥਿਆਰਾਂ ਦੀ ਵਰਤੋਂ ਅਤੇ ਧਮਕੀਆਂ ਦੇਣ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਚਲੋਂ ਇਹ ਗੱਲ ਰਹੀ ਅਜਿਹੀਆਂ ਫਿਲਮਾਂ ਦਾ ਨੌਜਵਾਨਾਂ ਦੇ ਪੈ ਰਹੇ ਅਸਰ ਦੀ ਪਰ ਇੱਥੇ ਇਕ ਹੋਰ ਗੱਲ ਇਹ ਵੀ ਉੱਠਦੀ ਹੈ ਕਿ ਪੰਜਾਬੀ ਫਿਲਮ ਇੰਡਸਟਰੀ 'ਚ ਅਜਿਹੀਆਂ ਫਿਲਮਾਂ ਬਣਾਈਆਂ ਹੀ ਕਿਉਂ ਜਾ ਰਹੀਆਂ ਹਨ।

197 ਕਿਲੋਂ ਹੈਰੋਇਨ ਤਸਕਰੀ ਮਾਮਲਾ : ਪਾਲੀਵੁੱਡ ਐਕਟਰ ਦੀ ਹੋਈ ਗ੍ਰਿਫਤਾਰੀ, ਹੋਰ ਪੰਜਾਬੀ ਕਲਾਕਾਰਾਂ 'ਤੇ ਵੀ ਕੱਸਿਆ ਜਾ ਸਕਦੈ ਸ਼ਿਕੰਜਾ

ਟਰੂ ਸਕੂਪ ਦੀ ਇਸ ਸਪੈਸ਼ਲ ਰਿਪੋਰਟ 'ਚ ਅਸੀਂ ਤੁਹਾਨੂੰ ਇਸ ਬਾਰੇ ਹੀ ਜਾਣੂ ਕਰਵਾਉਣਾ ਚਾਹੁੰਦੇ ਹਾਂ ਤਾਂ ਕਿ ਅਜਿਹੀਆਂ ਫਿਲਮਾਂ ਬਣਾਉਣ ਵਾਲੇ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ 'ਤੇ ਲਗਾਮ ਕੱਸੀ ਜਾ ਸਕੇ। 'ਸ਼ੂਟਰ' ਫਿਲਮ ਦੇ ਨਿਰਮਾਤਾ ਕੇ.ਵੀ ਸਿੰਘ ਢਿੱਲੋਂ ਵਿਰੁੱਧ ਵੀ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇ. ਵੀ ਸਿੰਘ ਢਿੱਲੋਂ ਨੇ ਕਈ ਅਜਿਹੇ ਗੀਤ ਵੀ ਪ੍ਰੋਡਿਊਸ ਕੀਤੇ ਹਨ, ਜਿਨ੍ਹਾਂ 'ਚ ਗਲਤ ਕੰਟੈਂਟ ਕਾਰਨ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਦਿਖਾ ਰਹੇ ਹਨ। ਬੀਤੇ ਸਾਲ ਵੀ ਕੇ.ਵੀ. ਸਿੰਘ ਢਿੱਲੋਂ ਨੇ ਪੰਜਾਬੀ ਫਿਲਮ 'ਸਿਕੰਦਰ 2' ਦਾ ਨਿਰਮਾਣ ਕੀਤਾ ਸੀ, ਜੋ ਹਥਿਆਰਾਂ ਨੂੰ ਪ੍ਰਮੋਟ ਕਰਦੀ ਸੀ। ਇਸ ਫਿਲਮ 'ਚ ਪੰਜਾਬੀ ਸਿੰਗਰ ਗੁਰੀ ਅਤੇ ਮਸ਼ਹੂਰ ਐਕਟਰ ਕਰਤਾਰ ਚੀਮਾ ਨੇ ਮੁੱਖ ਕਿਰਦਾਰ ਨਿਭਾਇਆ ਸੀ। ਇੱਥੇ ਇਹ ਸਵਾਲ ਉੱਠਦਾ ਹੈ ਕਿ ਕਿ ਆਖਿਰ ਅਜਿਹੀਆਂ ਫਿਲਮਾਂ ਬਣਾਈਆਂ ਹੀ ਕਿਉਂ ਜਾ ਰਹੀਆਂ ਹਨ? ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਗਾਤਾਰ ਮੰਦੀ ਦੀ ਮਾਰ ਝੇਲ ਰਹੇ ਪੰਜਾਬੀ ਫਿਲਮ ਉਦਯੋਗ ਦੇ ਤਾਰ ਨਸ਼ੇ ਦੇ ਕਾਰੋਬਾਰ ਤੋਂ ਆਉਣ ਵਾਲੇ ਪੈਸਿਆਂ ਨਾਲ ਜੁੜੇ ਹੋਏ ਹਨ। ਇਹ ਖੁਲਾਸਾ ਹਾਲ ਹੀ 'ਚ ਅੰਮ੍ਰਿਤਸਰ ਤੋਂ ਬਰਾਮਦ ਕੀਤੀ ਗਈ 197 ਕਿਲੋਂ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਹੋਇਆ ਹੈ। ਦਰਅਸਲ ਪੁਲਸ ਨੇ ਇਸ ਮਾਮਲੇ 'ਚ ਪੰਜਾਬੀ ਫਿਲਮਾਂ ਦੇ ਅਭਿਨੇਤਰੀ ਮਨਤੇਜ ਸਿੰਘ ਮਾਨ ਨੂੰ ਗ੍ਰਿਫਤਾਰ ਕੀਤਾ ਹੈ। ਮਨਤੇਜ ਹੈਰੋਇਨ ਦੀ ਖੇਪ ਪਹੁੰਚਾਉਣ ਲਈ 4 ਲੱਖ ਰੁਪਏ ਵਸੂਲਦਾ ਸੀ। ਮਨਤੇਜ ਮਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਮੰਨਣਾ ਹੈ ਕਿ ਤੇਜ਼ੀ ਤੋਂ ਬਣ ਰਹੀਆਂ ਪੰਜਾਬੀ ਫਿਲਮਾਂ 'ਚ ਡ੍ਰਗਮਨੀ ਦਾ ਇਸਤੇਮਾਲ ਹੋ ਰਿਹਾ ਹੈ। ਈ. ਡੀ ਦੀਆਂ ਨਜ਼ਰਾਂ ਵੀ ਪੰਜਾਬ ਦੇ ਫਿਲਮ ਉਦਯੋਗ 'ਤੇ ਹੈ। ਈਡੀ ਦੋਸ਼ੀਆਂ ਦੇ ਬੈਂਕ ਖਾਤਿਆਂ ਦੀ ਜਾਂਚ ਕਰ ਰਹੀ ਹੈ। ਅਜਿਹੇ ਗੰਭੀਰ ਮਾਮਲੇ ਕਾਰਨ ਪਾਲੀਵੁੱਡ ਇੰਡਸਟਰੀ 'ਤੇ ਸਵਾਲ ਚੁੱਕੇ ਜਾ ਰਹੇ ਹਨ। ਹਾਲ ਹੀ 'ਚ ਹੋਈ ਪੰਜਾਬੀ ਐਕਟਰ ਮਨਤੇਜ ਮਾਨ ਦੀ ਗ੍ਰਿਫਤਾਰੀ ਨਾਲ ਗੱਲਾਂ ਹੋਰ ਤੇਜ਼ ਹੋ ਗਈਆਂ ਹਨ ਕਿ ਕੀ ਪੰਜਾਬੀ ਫਿਲਮ ਇੰਡਸਟਰੀ 'ਚ ਨਸ਼ੇ ਦੇ ਵਪਾਰ ਨਾਲ ਜੁੜਿਆ ਪੈਸਾ ਲੱਗ ਰਿਹਾ ਹੈ?

ਪੁਲਸ ਜਾਣਬੁੱਝ ਕੇ ਨਹੀਂ ਦੇ ਰਹੀ ਸੀ ਸਿੱਧੂ ਮੂਸੇ ਵਾਲਾ ਦੀ ਜ਼ਮਾਨਤ!! ਜਾਣੋ ਪੂਰੀ ਖ਼ਬਰ

ਜ਼ਿਕਰਯੋਗ ਹੈ ਕਿ ਜਾਣਕਾਰੀ ਮੁਤਾਬਕ ਮਨਤੇਜ ਮਾਨ ਨੇ ਪਿਛਲੇ ਸਾਲ ਰਿਲੀਜ਼ ਹੋਈ ਪੰਜਾਬੀ ਫਿਲਮ 'ਗੈਂਗਸਟਰ ਵਰਸੇਜ਼ ਸਟੇਟ' 'ਚ ਮੁੱਖ ਕਿਰਦਾਰ ਨਿਭਾਇਆ ਸੀ। ਐੱਸ.ਟੀ.ਐੱਫ ਦੇ ਇੰਸਪੈਕਟਰ ਜਨਰਲ ਕਸ਼ਤੁਭ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ 'ਚ ਗ੍ਰਿਫਤਾਰ ਲੋਕਾਂ ਤੋਂ ਪੁੱਛਗਿਛ ਦੇ ਅਧਾਰ 'ਤੇ ਮਨਤੇਜ ਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐੱਸ. ਟੀ. ਐੱਫ ਦੇ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮਾਮਲੇ 'ਚ ਪੰਜਾਬੀ ਮਨੋਰੰਜਨ ਇੰਡਸਟਰੀ ਦੇ ਹੋਰ ਕਲਾਕਾਰਾਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਸਕਦਾ ਹੈ। ਇਸ ਮਾਮਲੇ 'ਤੇ ਬੇਹੱਦ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਸ ਐਕਟਰ ਦੀ ਕਾਲ ਡਿਟੇਲ ਵੀ ਚੈੱਕ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਹੜੇ-ਕਿਹੜੇ ਸਿੰਗਰਜ਼ ਅਤੇ ਐਕਟਰਸ ਨਾਲ ਲਿੰਕ 'ਚ ਹੈ। ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਕਈ ਪੰਜਾਬੀ ਸਿੰਗਰਜ਼ ਅਤੇ ਐਕਟਰਸ ਦੇ ਨਾਂਵੀ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਮਨਜੇਤ ਮਾਨ ਦਾ ਬੈਂਕ ਅਕਾਊਂਟ ਵੀ ਜਾਂਚਿਆਂ ਜਾ ਰਿਹਾ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਦੇ ਅਕਾਊਂਟ 'ਚ ਕਿੱਥੋਂ-ਕਿੱਥੋਂ ਪੈਸੇ ਟ੍ਰਾਂਸਫਰ ਕੀਤੇ ਗਏ ਹਨ। ਦਿਨੋਂ-ਦਿਨ ਇਹ ਮਾਮਲਾ ਭੱਖਦਾ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਨੇ ਆਪਣੇ ਹੀ ਗੀਤ 'ਸਾਡਾ ਚੱਲਦਾ ਏ ਧੱਕਾ...' ਨੂੰ ਕੀਤਾ ਸਿੱਧ, ਜਾਣੋ ਕਿਵੇਂ

ਪੰਜਾਬੀ ਫਿਲਮਾਂ ਅਤੇ ਗੀਤਾਂ 'ਚ ਆ ਰਹੇ ਗਲਤ ਕੰਟੈਂਟ 'ਤੇ ਹੁਣ ਹੁਣ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਖ਼ਤ ਕਦਮ ਚੁੱਕਦੇ ਹੋਏ 'ਸ਼ੂਟਰ' ਫਿਲਮ 'ਤੇ ਪੰਜਾਬ ਸਰਕਾਰ ਵਲੋਂ ਬੈਨ ਲਗਾ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਅਪਰਾਧਾਂ 'ਤੇ ਆਧਾਰਿਤ ਫਿਲਮ 'ਸ਼ੂਟਰ' 'ਤੇ ਰੋਕ ਲਗਾਉਣ ਦੇ ਆਦੇਸ਼ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਸ ਨੇ ਐਤਵਾਰ ਦੁਪਹਿਰ ਨੂੰ ਨਿਰਮਾਤਾ/ਪ੍ਰਮੋਟਰ ਕੇ.ਵੀ. ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਘਿਨਾਉਣੇ ਅਪਰਾਧਾਂ, ਗੈਂਗਸਟਰ ਕਲਚਰ, ਨਸ਼ਾ, ਫਿਰੌਤੀ, ਲੁੱਟ, ਧਮਕੀਆਂ ਅਤੇ ਅਜਿਹੇ ਹੋਰ ਅਪਰਾਧਾਂ ਨੂੰ ਕਥਿਤ ਤੌਰ 'ਤੇ ਉਤਸ਼ਾਹਿਤ ਕਰਨ ਦੇ ਦੋਸ਼ 'ਚ ਕੇਸ ਦਰਜ ਕੀਤਾ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਐੱਫ.ਆਈ.ਆਰ ਨੰਬਰ 3 ਮਿਤੀ 9/ 2/ 2020 ਅਨੁਸਾਰ ਐੱਸ.ਐੱਸ.ਓ.ਸੀ ਮੁਹਾਲੀ ਵਿਖੇ ਆਈ.ਪੀ.ਸੀ ਦੀ ਧਾਰਾ 153, 153 ਏ, 153 ਬੀ, 160, 107, 505  ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਫ.ਆਈ.ਆਰ ਮੁਤਾਬਕ ਫਿਲਮ 'ਸ਼ੂਟਰ' ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਏਗੀ ਅਤੇ ਸ਼ਾਂਤੀ, ਸਦਭਾਵਨਾ ਨੂੰ ਭੰਗ ਕਰੇਗੀ।

ਗੈਂਗਸਟਰ 'ਸੁੱਖਾ ਕਾਹਲਵਾਂ' 'ਤੇ ਬਣੀ ਫਿਲਮ 'ਸ਼ੂਟਰ', ਟ੍ਰੇਲਰ ਛਾਇਆ Trending 'ਚ

ਦੱਸਣਯੋਗ ਹੈ ਕਿ ਮੁੱਖ ਮੰਤਰੀ ਵਲੋਂ ਡੀ.ਜੀ.ਪੀ ਦਿਨਕਰ ਗੁਪਤਾ ਨੂੰ ਨਿਰਮਾਤਾ ਕੇ.ਵੀ. ਢਿੱਲੋਂ ਵਿਰੁੱਧ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ ਬਾਅਦ ਇਹ ਐਫ.ਆਈ.ਆਰ ਦਰਜ ਕੀਤੀ ਗਈ ਹੈ। ਕੇ.ਵੀ. ਢਿੱਲੋਂ  ਨੇ ਸਾਲ 2019 ਵਿੱਚ ਲਿਖਤੀ ਵਾਅਦਾ ਸੀ ਕਿ ਉਹ 'ਸੁੱਖਾ ਕਾਹਲਵਾਂ' 'ਟਾਈਟਲ ਹੇਠ ਫਿਲਮ ਨਹੀਂ ਬਣਾਏਗਾ। ਡੀ.ਜੀ.ਪੀ ਨੂੰ ਇਹ ਵੀ ਕਿਹਾ ਹੈ ਕਿ ਉਹ ਫਿਲਮ ਵਿੱਚ ਪ੍ਰਮੋਟਰਾਂ, ਡਾਇਰੈਕਟਰ ਤੇ ਐਕਟਰਾਂ ਦੇ ਰੋਲ ਬਾਰੇ ਵੀ ਦੇਖਣ। ਸਰਕਾਰੀ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਉਨਾਂ ਦੀ ਸਰਕਾਰ ਅਜਿਹੇ ਕਿਸੀ ਫਿਲਮ, ਗਾਣੇ ਆਦਿ ਨੂੰ ਚਲਾਉਣ ਦੀ ਆਗਿਆ ਨਹੀਂ ਦੇਵੇਗੀ ਜੋ ਅਪਰਾਧ, ਹਿੰਸਾ ਅਤੇ ਗੈਂਗਸਟਰ ਜਾਂ ਸੂਬੇ 'ਚ ਅਪਰਾਧ ਨੂੰ ਹੁਲਾਰਾ ਦਿੰਦੀ ਹੋਵੇ ਜੋ ਅਕਾਲੀਆਂ ਦੇ ਸਾਸ਼ਨ ਦੌਰਾਨ ਅਕਾਲੀ ਆਗੂਆਂ ਦੀ ਸਰਪ੍ਰਸਤੀ ਹੇਠ ਵਧਿਆ ਫੁੱਲਿਆ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੂੰ ਪਿਛਲੇ ਤਿੰਨ ਸਾਲ 'ਚ ਸੂਬੇ ਦੀ ਅਮਨ, ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਲੰਬਾ ਸਮਾਂ ਲੱਗਿਆ ਜਿਹੜੀ ਕਿ ਪਿਛਲੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸਭ ਤੋਂ ਹੇਠਲੇ ਪੱਧਰ 'ਤੇ ਸੀ। ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਿਆ ਜਾਵੇ ਕਿ ਪੰਜਾਬ 'ਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਾ ਦਿੱਤੀ ਜਾਵੇ। ਡੀ.ਜੀ.ਪੀ ਨੇ ਖੁਲਾਸਾ ਕੀਤਾ ਕਿ ਪੰਜਾਬ 'ਚ ਵਿਵਾਦਤ ਫਿਲਮ 'ਤੇ ਪਾਬੰਦੀ ਦਾ ਮਾਮਲਾ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ 'ਚ ਵਿਚਾਰਿਆ ਗਿਆ ਸੀ, ਜਿਸ 'ਚ ਏ.ਡੀ.ਜੀ.ਪੀ ਇੰਟੈਲੀਜੈਂਸ ਵਰਿੰਦਰ ਕੁਮਾਰ ਵੀ ਹਾਜ਼ਰ ਸਨ ਅਤੇ ਇਹ ਫੈਸਲਾ ਕੀਤਾ ਗਿਆ ਕਿ ਫਿਲਮ 'ਤੇ ਪਾਬੰਦੀ ਲਗਾਈ ਜਾਵੇ, ਜਿਸ ਦਾ ਟਰੇਲਰ 18 ਜਨਵਰੀ ਨੂੰ ਰਿਲੀਜ਼ ਹੋਇਆ। ਮੀਟਿੰਗ 'ਚ ਇਹ ਸੁਝਾਅ ਦਿੱਤਾ ਗਿਆ ਕਿ ਇਹ ਫਿਲਮ ਬਹੁਤ ਹੀ ਹਿੰਸਕ ਹੈ।

'ਸੁੱਖਾ ਕਾਹਲਵਾਂ' 'ਤੇ ਆਧਾਰਿਤ ਫਿਲਮ ਦੇਖਣ ਵਾਲੇ ਦਰਸ਼ਕਾਂ ਲਈ ਬੁਰੀ ਖ਼ਬਰ, ਕੈਪਟਨ ਨੇ ਕੀਤਾ ਵੱਡਾ ਐਲਾਨ

ਏ.ਡੀ.ਜੀ.ਪੀ ਨੇ ਅੱਗੇ ਕਿਹਾ ਕਿ ਇਹ ਦੇਖਦਿਆਂ ਕਿ ਇਸ ਫਿਲਮ ਦਾ ਨੌਜਵਾਨਾਂ 'ਤੇ ਮਾੜਾ ਅਸਰ ਹੋ ਸਕਦਾ ਅਤੇ ਇਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਤੋਂ ਪਹਿਲਾ ਮੋਹਾਲੀ ਪੁਲਸ ਕੋਲ੍ਹ ਇਸ ਫਿਲਮ ਰਾਹੀਂ ਗੈਂਗਸਟਰ ਸੁੱਖਾ ਕਾਹਲਵਾਂ ਨੂੰ ਹੀਰੋ ਵਜੋਂ ਪੇਸ਼ ਕਰਨ ਦੀ ਸਕਿਤ ਮਿਲੀ ਸੀ ਜਿਸ ਵਿੱਚ ਫਿਲਮ ਦੇ ਨਿਰਮਾਤਾ ਨੇ ਗੈਂਗਸਟਰ ਨੂੰ ਸਾਰਪ ਸ਼ੂਟਰ ਵਜੋਂ ਪੇਸ਼ ਕੀਤਾ ਹੈ ਜਿਸ ਵਿਰੁੱਧ ਕਤਲ, ਅਗਵਾ ਤੇ ਫਿਰੌਤੀ ਮਾਮਲਿਆਂ ਸਣੇ 20 ਤੋਂ ਵੱਧ ਕੇਸ ਦਰਜ ਹਨ। ਉਸ ਨੂੰ ਗੈਂਗਸਟਰ ਵਿੱਕੀ ਗੌਡਰ ਤੇ ਉਸ ਦੇ ਸਾਥੀਆਂ ਨੇ 22 ਜਨਵਰੀ 2015 ਨੂੰ ਮਾਰ ਦਿੱਤਾ ਸੀ ਜਦੋਂ ਉਸ ਨੂੰ ਜਲੰਧਰ ਵਿੱਚ ਸੁਣਵਾਈ ਲਈ ਪਟਿਆਲਾ ਜੇਲ ਤੋਂ ਲਿਆਂਦਾ ਜਾ ਰਿਹਾ ਸੀ। ਆਪਣੇ ਪੱਤਰ ਵਿੱਚ ਢਿੱਲੋਂ ਨੇ ਮੁਹਾਲੀ ਦੇ ਐੱਸ. ਐੱਸ. ਪੀ ਨੂੰ ਲਿਖਿਆ ਸੀ, ਜੇਕਰ ਤੁਹਾਡਾ ਇਹ ਵਿਚਾਰ ਹੈ ਕਿ ਇਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ ਤਾਂ ਮੈਂ ਫਿਲਮ ਦੇ ਪ੍ਰਾਜੈਕਟ ਨੂੰ ਬੰਦ ਕਰ ਦਿੰਦਾ ਹਾਂ।“ ਡੀ.ਜੀ.ਪੀ ਅਨੁਸਾਰ ਫਿਲਮ ਦੇ ਨਿਰਮਾਤਾ ਨੇ ਫਿਲਮ ਦਾ ਪ੍ਰਾਜੈਕਟ ਰੱਦ ਕਰਨ ਦੀ ਬਜਾਏ ਇਸ 'ਤੇ ਕੰਮ ਜਾਰੀ ਰੱਖਿਆ ਅਤੇ ਹੁਣ 21 ਫਰਵਰੀ ਨੂੰ ਨਵੇਂ ਟਾਈਟਲ ਅਤੇ ਨਵੇਂ ਨਾਮ ਹੇਠ ਉਸੇ ਫਿਲਮ ਨੂੰ ਰਿਲੀਜ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਹੁਣ ਫਿਲਮ 'ਤੇ ਪਾਬੰਦੀ ਲਾਉਣ ਦਾ ਫੈਸਲਾ ਮਾਨਸਾ ਪੁਲਸ ਵੱਲੋਂ ਪੰਜਾਬੀ ਗਾਇਕਾਂ ਸਿੱਧੂ ਮੂਸੇ ਵਾਲਾ ਤੇ ਮਨਕੀਰਤ ਔਲਖ ਖ਼ਿਲਾਫ ਸੋਸਲ ਮੀਡੀਆ ਉਤੇ ਹਿੰਸਾ ਤੇ ਅਪਰਾਧ ਦਾ ਪ੍ਰਚਾਰ ਕਰਦੇ ਅਪਲੋਡ ਕੀਤੇ ਵੀਡਿਓ ਕਲਿੱਪ ਬਦਲੇ ਕੇਸ ਦਰਜ ਕਰਨ ਦੇ 10 ਦਿਨਾਂ ਤੋਂ ਘੱਟ ਸਮੇਂ ਅੰਦਰ ਕੀਤਾ ਗਿਆ।

Get the latest update about Pollywood News, check out more about Sidhu Moose Wala, Punjab News, True Scoop News & Kv Dhillon

Like us on Facebook or follow us on Twitter for more updates.