ਜੰਮੂ-ਕਸ਼ਮੀਰ ਦੇ ਕੁਪਵਾੜਾ ਐਨਕਾਉਂਟਰ 'ਚ ਮਾਰੇ ਗਏ ਦੋ ਅੱਤਵਾਦੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਲੋਲਾਬ ਇਲਾਕੇ 'ਚ ਐਤਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਐਨਕਾਉਂਟਰ 'ਚ ਦੋ ਅੱਤਵਾਦੀ ਮਾਰੇ ਗਏ। ਇਨ੍ਹਾਂ ਮਾਰੇ ਅੱਤਵਾਦੀਆਂ 'ਚ ਇਕ ਦੀ ਪਹਿਚਾਣ ਪਾਕਿਸਤਾਨ ਦੇ ਨਾਗਰਿਕ ਵਜੋਂ ਹੋਈ ਹੈ...

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਲੋਲਾਬ ਇਲਾਕੇ 'ਚ ਐਤਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਐਨਕਾਉਂਟਰ 'ਚ ਦੋ ਅੱਤਵਾਦੀ ਮਾਰੇ ਗਏ। ਇਨ੍ਹਾਂ ਮਾਰੇ ਅੱਤਵਾਦੀਆਂ 'ਚ ਇਕ ਦੀ ਪਹਿਚਾਣ ਪਾਕਿਸਤਾਨ ਦੇ ਨਾਗਰਿਕ ਵਜੋਂ ਹੋਈ ਹੈ। ਪੁਲਿਸ ਨੇ ਇਸ ਦੀ ਜਾਣਕਾਰੀ ਆਪਣੇ ਟਵਿਟਰ ਹੈਂਡਲ ਤੋਂ ਦਿੱਤੀ ਹੈ। ਦਸ ਦਈਏ ਕਿ ਕਸ਼ਮੀਰ ਵਿੱਚ ਇੱਕ ਦਿਨ ਵਿੱਚ ਇਹ ਦੂਜਾ ਮੁਕਾਬਲਾ ਹੈ। ਦਿਨ ਪਹਿਲਾਂ ਕੁਲਗਾਮ ਜ਼ਿਲ੍ਹੇ ਦੇ ਡੀਐਚ ਪੋਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਦਰਮਿਆਨ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ।

 
ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਕੁਪਵਾੜਾ ਦੇ ਲੋਲਾਬ ਖੇਤਰ ਵਿੱਚ ਇੱਕ ਗ੍ਰਿਫਤਾਰ ਅੱਤਵਾਦੀ ਸ਼ੋਕੇਤ ਅਹਿਮਦ ਸ਼ੇਖ ਦੇ ਖੁਲਾਸੇ 'ਤੇ ਫੌਜ ਦੇ 28 ਆਰਆਰ ਦੇ ਨਾਲ ਇੱਕ ਸੰਯੁਕਤ ਅੱਤਵਾਦ ਵਿਰੋਧੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ।
ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਟਵੀਟ ਵਿੱਚ ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਦਾ ਹਵਾਲਾ ਦਿੰਦੇ ਹੋਏ ਕਿਹਾ, "ਮਾਰੇ ਗਏ ਅੱਤਵਾਦੀ ਦੀ ਪਛਾਣ ਪਾਕਿਸਤਾਨੀ ਵਜੋਂ ਹੋਈ ਹੈ, ਜੋ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਹੈ। 2-3 ਹੋਰ ਅੱਤਵਾਦੀਆਂ ਦੇ ਨਾਲ ਚੱਲ ਰਹੇ ਐਨਕਾਉਂਟਰ ਵਿੱਚ ਫਸੇ ਹੋਏ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।" 

Get the latest update about kupwara encounter update, check out more about national news, kupwara encounter, jammu and kashmir & jammu and Kashmir police

Like us on Facebook or follow us on Twitter for more updates.