ਪਾਕਿਸਤਾਨ 'ਚ 2 ਸਿੱਖਾਂ ਦਾ ਕਤਲ, ਬਾਈਕ ਸਵਾਰ ਅਣਪਛਾਤਿਆਂ ਨੇ ਅੰਨ੍ਹੇਵਾਹ ਮਾਰੀਆਂ ਗੋਲੀਆਂ

ਪਾਕਿਸਤਾਨ ਦੇ ਪੇਸ਼ਾਵਰ 'ਚ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੇ ਸਮੇਂ ਦੋਵੇਂ ਵਾਡਾ ਬਾਜ਼ਾਰ ਸਥਿਤ ਆਪਣੀ ਦੁਕਾਨ ਦੇ ਅੰਦਰ ਬੈਠੇ ਸਨ। ਉਹ ਪੇਸ਼ਾਵਰ ਵਿੱਚ ਲੰਬੇ ਸਮੇਂ ਤੋਂ ਦੁਕਾਨ ਚ...

ਪੇਸ਼ਾਵਰ- ਪਾਕਿਸਤਾਨ ਦੇ ਪੇਸ਼ਾਵਰ 'ਚ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੇ ਸਮੇਂ ਦੋਵੇਂ ਵਾਡਾ ਬਾਜ਼ਾਰ ਸਥਿਤ ਆਪਣੀ ਦੁਕਾਨ ਦੇ ਅੰਦਰ ਬੈਠੇ ਸਨ। ਉਹ ਪੇਸ਼ਾਵਰ ਵਿੱਚ ਲੰਬੇ ਸਮੇਂ ਤੋਂ ਦੁਕਾਨ ਚਲਾ ਰਹੇ ਸਨ। ਮ੍ਰਿਤਕਾਂ ਵਿੱਚ ਕੁਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਸ਼ਾਮਲ ਹਨ। ਬਾਈਕ 'ਤੇ ਆਏ ਦੋ ਕਾਤਲਾਂ ਨੇ ਦੁਕਾਨ ਦੇ ਅੰਦਰ ਅੰਨ੍ਹੇਵਾਹ ਗੋਲੀਆਂ ਚਲਾ ਕੇ ਹੱਤਿਆ ਦੀ ਘਟਨਾ ਨੂੰ ਅੰਜਾਮ ਦਿੱਤਾ।

ਫਿਲਹਾਲ ਕਾਤਲ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਕਾਤਲਾਂ ਦੀ ਭਾਲ 'ਚ ਪੇਸ਼ਾਵਰ 'ਚ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ ਹੈ। ਘਟਨਾ ਤੋਂ ਬਾਅਦ ਰੋਹ ਨੂੰ ਦੇਖਦੇ ਹੋਏ ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਪੁਲਿਸ ਤੋਂ ਜਵਾਬ ਮੰਗਿਆ ਹੈ। ਖਾਨ ਨੇ ਕਿਹਾ ਕਿ ਇਹ ਘਟਨਾ ਦੁਖਦਾਈ ਹੈ ਅਤੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕਤਲੇਆਮ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਤੋਂ ਪਾਕਿਸਤਾਨ ਨਾਲ ਗੱਲ ਕਰਨ ਦੀ ਮੰਗ ਕੀਤੀ। ਉਥੇ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

7 ਮਹੀਨੇ ਪਹਿਲਾਂ ਵੀ ਹੋਇਆ ਸੀ ਕਤਲ 
ਇਸ ਤੋਂ ਪਹਿਲਾਂ ਪੇਸ਼ਾਵਰ ਵਿੱਚ ਹੀ ਸਤਨਾਮ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਕਰੀਬ 7 ਮਹੀਨੇ ਪਹਿਲਾਂ ਹੋਏ ਇਸ ਕਤਲ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪਾਕਿਸਤਾਨੀ ਪੁਲਿਸ ਅੱਜ ਤੱਕ ਕਾਤਲਾਂ ਦਾ ਪਤਾ ਨਹੀਂ ਲਗਾ ਸਕੀ।

ਸਿਰਸਾ ਨੇ ਕਿਹਾ- ਪਾਕਿ ਰਾਜਦੂਤ ਨੂੰ ਕਰੋ ਤਲਬ
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਨੂੰ ਪੇਸ਼ਾਵਰ ਛੱਡਣ ਲਈ ਡਰਾਇਆ ਜਾ ਰਿਹਾ ਹੈ। ਪਾਕਿਸਤਾਨ ਸਰਕਾਰ ਨੂੰ ਇਸ ਬਾਰੇ ਕਈ ਵਾਰ ਕਿਹਾ ਗਿਆ ਹੈ ਪਰ ਉਹ ਕੋਈ ਕਦਮ ਨਹੀਂ ਚੁੱਕ ਰਹੀ। ਪਾਕਿਸਤਾਨ ਵਿੱਚ ਸਿੱਖਾਂ ਦੀ ਗਿਣਤੀ ਘੱਟ ਹੈ, ਇਸ ਲਈ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।

ਉਨ੍ਹਾਂ ਕਿਹਾ ਕਿ ਮੈਂ ਇਸ ਸਬੰਧੀ ਵਿਦੇਸ਼ ਮੰਤਰਾਲੇ ਨਾਲ ਗੱਲ ਕਰ ਰਿਹਾ ਹਾਂ। ਭਾਰਤ ਸਰਕਾਰ ਨੂੰ ਪਾਕਿਸਤਾਨ ਸਥਿਤ ਹਾਈ ਕਮਿਸ਼ਨ ਕੋਲ ਪਹੁੰਚ ਕਰਨੀ ਚਾਹੀਦੀ ਹੈ। ਉਨ੍ਹਾਂ ਇਸ ਸਬੰਧੀ ਪਾਕਿਸਤਾਨ ਦੇ ਰਾਜਦੂਤ ਨੂੰ ਤਲਬ ਕਰਨ ਦੀ ਮੰਗ ਵੀ ਕੀਤੀ।

Get the latest update about pakistan, check out more about Truescoop News, World News, peshawar & Online Punjabi News

Like us on Facebook or follow us on Twitter for more updates.