ਬ੍ਰਿਟੇਨ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਵਿਚਕਾਰ ਇਸ ਦੇ ਸੰਕਰਮਣ ਤੋਂ ਬਚਾਅ ਲਈ ਟੀਕਾਕਰਣ ਦੀ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ ਤੇ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੂੰ ਇਸ ਦੀ ਵੈਕਸੀਨ ਲਗਾਈ ਜਾ ਚੁੱਕੀ ਹੈ। ਬ੍ਰਿਟੇਨ ਦੇ ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿਚ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਨੂੰ ਦਵਾਈ ਨਿਰਮਾਤਾ ਕੰਪਨੀ ਫਾਈਜ਼ਰ-ਬਾਇਓਨਟੈਕ ਦੀ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਾਈ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਵੀ ਤਕਰੀਬਨ 10 ਦਿਨਾਂ ਵਿਚ 10 ਲੱਖ ਲੋਕਾਂ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਇੰਗਲੈਂਡ ਵਿਚ ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਕਾਫੀ ਦਹਿਸ਼ਤ ਭਰਿਆ ਮਾਹੌਲ ਹੈ। ਕਈ ਦੇਸ਼ਾਂ ਵਿਚ ਇਸ ਵਾਇਰਸ ਦੇ ਨਮੂਨੇ ਮਿਲੇ ਹਨ। ਇਸ ਕਾਰਨ ਲੋਕਾਂ ਨੂੰ ਵੇਧੇਰੇ ਧਿਆਨ ਰੱਖਣ ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਜਦ ਤਕ ਸਭ ਦੇ ਟੀਕਾ ਨਹੀਂ ਲੱਗ ਜਾਂਦਾ ਤਦ ਤੱਕ ਲੋਕ ਮਾਸਕ ਲਗਾ ਕੇ ਹੀ ਘਰੋਂ ਬਾਹਰ ਨਿਕਲਣ।
Get the latest update about UK 6 lakh people have been vaccinated
Like us on Facebook or follow us on Twitter for more updates.