ਰੂਸ— ਰੂਸੀ ਹਮਲੇ ਨਾਲ ਜੂਝ ਰਹੇ ਯੂਕਰੇਨ ਦੇ ਕੀਵ ਵਿੱਚ ਫਸੇ ਲੋਕਾਂ ਲਈ ਰਾਹਤ ਦੀ ਖਬਰ ਹੈ। ਦਰਅਸਲ, ਇੱਥੇ ਵੀਕੈਂਡ ਕਰਫਿਊ ਹਟਾ ਦਿੱਤਾ ਗਿਆ ਹੈ । ਅਜਿਹੇ ਵਿੱਚ ਉੱਥੇ ਫਸੇ ਭਾਰਤੀ ਵਿਦਿਆਰਥੀ ਹੁਣ ਰੇਲਵੇ ਸਟੇਸ਼ਨ ਜਾ ਕੇ ਸ਼ਹਿਰ ਤੋਂ ਨਿਕਲ ਸਕਦੇ ਹਨ। ਸਾਰੇ ਵਿਦਿਆਰਥੀਆਂ ਨੂੰ ਪੱਛਮੀ ਹਿੱਸਿਆਂ ਦੀ ਯਾਤਰਾ ਕਰਨ ਲਈ ਰੇਲਵੇ ਸਟੇਸ਼ਨ ‘ਤੇ ਜਾਣ ਦੀ ਸਲਾਹ ਦਿੱਤੀ ਗਈ ਹੈ ।ਦੱਸ ਦੇਈਏ ਕਿ ਯੂਕਰੇਨ ਰੇਲਵੇ ਨਿਕਾਸੀ ਲਈ ਵਿਸ਼ੇਸ਼ ਟ੍ਰੇਨਾਂ ਚਲਾ ਰਿਹਾ ਹੈ। ਇਸ ਸਬੰਧੀ ਯੂਕਰੇਨ ਵਿੱਚ ਮੌਜੂਦ ਭਾਰਤੀ ਦੂਤਾਵਾਸ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਯੂਕਰੇਨ ਵਿੱਚ ਫਸੇ ਭਾਰਤੀ ਯਾਤਰੀਆਂ ਨੂੰ ਕੱਢਣ ਲਈ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਇੰਤਜ਼ਾਮ ਕੀਤਾ ਗਿਆ ਹੈ। ਰੇਲਵੇ ਸਟੇਸ਼ਨ ਤੋਂ ਇਹ ਟ੍ਰੇਨਾਂ ਯੂਕਰੇਨ ਦੇ ਪੱਛਮੀ ਹਿੱਸਿਆਂ ਤੱਕ ਜਾਣਗੀਆਂ।
ਦੱਸ ਦੇਈਏ ਕਿ ਯੂਕਰੇਨ ਤੋਂ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਪਹਿਲਾਂ ਹੀ ਕੱਢਿਆ ਜਾ ਚੁੱਕਾ ਹੈ। ਯੂਕਰੇਨ ਵਿੱਚ ਅਜੇ ਵੀ ਫਸੇ ਬਾਕੀ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਮੋਦੀ ਸਰਕਾਰ ਨੇ ਨਵੀਂ ਰਣਨੀਤੀ ਬਣਾਈ ਹੈ। ਇਸ ਤਹਿਤ ਚਾਰ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਭੇਜਿਆ ਜਾਵੇਗਾ । ਇਹ ਮੰਤਰੀ ਯੂਕਰੇਨ ਵਿੱਚ ਫਸੇ ਭਾਰਤੀ ਲੋਕਾਂ ਨਾਲ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਕੱਢਣ ਦਾ ਪ੍ਰਬੰਧ ਕਰਨਗੇ।
ਸੂਤਰਾਂ ਮੁਤਾਬਕ ਉਨ੍ਹਾਂ ਨੂੰ ਭਾਰਤ ਦੇ ‘ਵਿਸ਼ੇਸ਼ ਦੂਤ’ ਵਜੋਂ ਭੇਜਿਆ ਜਾਵੇਗਾ । ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ । ਇਸ ਵਿੱਚ ਇਹ ਫੈਸਲਾ ਹੋਇਆ ਕਿ ਚਾਰ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਭੇਜਿਆ ਜਾਵੇਗਾ । ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਣਜ ਮੰਤਰੀ ਪੀਯੂਸ਼ ਗੋਇਲ ਵੀ ਮੌਜੂਦ ਸਨ।
Get the latest update about Weekend curfew, check out more about Indian students, Ukraine Russia War, station & Truescoop
Like us on Facebook or follow us on Twitter for more updates.