ਪਤੀ ਦੀਆਂ ਕਰਤੂਤਾਂ ਤੋਂ ਤੰਗ ਪਤਨੀ ਨੇ ਮਾਰੀ ਤੀਜੀ ਮੰਜ਼ਿਲ ਤੋਂ ਛਾਲ

ਅੰਮ੍ਰਿਤਸਰ ਦੇ ਸੁਲਤਾਨਪੁਰੀ ਇਲਾਕੇ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਇਥੇ ਇ

ਵੈੱਬ ਸੈਕਸ਼ਨ : ਅੰਮ੍ਰਿਤਸਰ ਦੇ ਸੁਲਤਾਨਪੁਰੀ ਇਲਾਕੇ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਮਹਿਲਾ ਦੀ ਹਾਲਤ ਇਸ ਸਮੇਂ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਘਰ ਦੀ ਤੀਜੀ ਮੰਜ਼ਿਲ ਤੋਂ ਛਲਾਂਗ ਮਾਰੇ ਜਾਣ ਦੀ ਇਹ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਮਹਿਲਾ ਉੁਪਰੋਂ ਜ਼ਮੀਨ ’ਤੇ ਡਿੱਗਦੀ ਨਜ਼ਰ ਆ ਰਹੀ ਹੈ। ਇਸ ਘਟਨਾ ਦੌਰਾਨ ਵਿਆਹੁਤਾ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ, ਜਿਸ ਕਾਰਣ ਘਰ ਵਿਚ ਕਲੇਸ਼ ਰਹਿੰਦਾ ਸੀ, ਇਸੇ ਤੋਂ ਦੁਖੀ ਹੋ ਕੇ ਉਸ ਨੇ ਇਹ ਵੱਡਾ ਕਦਮ ਚੁੱਕਦਿਆਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਫਿਲਹਾਲ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।

Get the latest update about Truescoop News, check out more about husband, Amritsar & wife

Like us on Facebook or follow us on Twitter for more updates.