ਜੰਡਿਆਲਾ(ਲਲਿਤ ਸ਼ਰਮਾ): ਜਿਥੇ ਇਕ ਪਾਸੇ ਕਿਸਾਨ ਦਿੱਲੀ ਹੱਦ ਉੱਤੇ ਧਰਨਾ ਲਾ ਕੇ ਬੈਠੇ ਹਨ। ਉਥੇ ਹੀ ਅੰਮ੍ਰਿਤਸਰ ਦੇ ਜੰਡਿਆਲਾ ਵਿਚ ਬੈਠੇ ਕਿਸਾਨਾਂ ਦਾ ਰੋਸ਼ ਪ੍ਰਦਰਸ਼ਨ ਅੱਜ 93ਵੇਂ ਦਿਨ ਵਿਚ ਪੁਹੰਚ ਗਿਆ ਹੈ। ਕਿਸਾਨ ਜੱਥੇਬੰਦੀਆਂ ਵਲੋਂ ਵੱਖ-ਵੱਖ ਤਰੀਕਿਆਂ ਨਾਲ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਖੇਤੀਬਾੜੀ ਬਿੱਲ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਦੇ ਜੰਡਿਆਲਾ ਵਿਚ ਅੱਜ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਅੱਜ ਕਿਸਾਨਾਂ ਨੇ ਆਪਣੇ ਕੱਪੜੇ ਉਤਾਰ ਕਰ ਭਲਵਾਨੀ ਜ਼ੋਰ ਦਿਖਾਉਂਦੇ ਹੋਏ ਕੁਸ਼ਤੀ ਅਤੇ ਕਬੱਡੀ ਮੁਕਾਬਲੇ ਕੀਤੇ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਦੀਆਂ ਬਾਵਾਂ ਵਿਚ ਬਹੁਤ ਤਾਕਤ ਹੈ। ਮੋਦੀ ਜਿੰਨੀ ਮਰਜ਼ੀ ਜ਼ੋਰ ਅਜ਼ਮਾਇਸ਼ ਕਰ ਕੇ ਵੇਖ ਲਵੇ। ਅਸੀਂ ਪਿੱਛੇ ਹਟਣ ਵਾਲੇ ਨਹੀਂ। ਕੇਂਦਰ ਸਰਕਾਰ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਹਾ ਕਿ ਖੇਤੀਬਾੜੀ ਬਿੱਲ ਲਾਗੂ ਹੋਣ ਨਾਲ ਕਿਸਾਨਾਂ ਦਾ ਇਹੀ ਹਾਲ ਹੋਣ ਵਾਲਾ ਹੈ। ਇਸ ਨਾਲ ਦੇਸ਼ ਦੀ ਮਾਲੀ ਹਾਲਤ ਉੱਤੇ ਅਸਰ ਪਵੇਗਾ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਬਿੱਲ ਨੂੰ ਲੈ ਕੇ ਲਗਾਤਾਰ ਧਰਨਾ ਜਾਰੀ ਹੈ ਪਰ ਕੇਂਦਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਬਿੱਲ ਰੱਦ ਨਹੀਂ ਹੋਣਗੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।