ਪ੍ਰੇਮ ਸਬੰਧਾਂ 'ਚ ਪਾਗਲ ਭੈਣ ਨੇ ਕਰਵਾਇਆ ਭਰਾ ਉੱਤੇ ਹਮਲਾ, ਇੰਝ ਖੁੱਲਿਆ ਭੇਦ

ਉੱਤਰ ਪ੍ਰਦੇਸ਼ ਦੇ ਗੋਰਖਪੁਰ 'ਚ ਇਕ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਭਰਾ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਦਰਅਸਲ, ਲੜਕੀ ਦਾ ਭਰਾ ਭੈਣ ਦੇ ਪ੍ਰੇਮ ਸਬੰਧਾਂ ਦਾ ਵਿਰੋਧ ਕਰ ਰਿਹਾ ਸੀ। ਪੀੜਤ ਨੌਜਵਾਨ...

ਲਖਨਊ- ਉੱਤਰ ਪ੍ਰਦੇਸ਼ ਦੇ ਗੋਰਖਪੁਰ 'ਚ ਇਕ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਭਰਾ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਦਰਅਸਲ, ਲੜਕੀ ਦਾ ਭਰਾ ਭੈਣ ਦੇ ਪ੍ਰੇਮ ਸਬੰਧਾਂ ਦਾ ਵਿਰੋਧ ਕਰ ਰਿਹਾ ਸੀ। ਪੀੜਤ ਨੌਜਵਾਨ ਦੀ ਮਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਸਾਰਾ ਮਾਮਲਾ ਖੁੱਲ੍ਹ ਕੇ ਸਾਹਮਣੇ ਆਇਆ। ਪੁਲਿਸ ਨੇ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਮਾਮਲੇ ਸਬੰਧੀ ਐੱਸਪੀ ਉੱਤਰੀ ਮਨੋਜ ਕੁਮਾਰ ਅਵਸਥੀ ਨੇ ਦੱਸਿਆ ਕਿ ਇਲਾਕਾ ਅਧਿਕਾਰੀ ਚੌਰੀ ਚੌਰਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਗੁਲੇਰੀਆ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਦੱਸਿਆ ਕਿ 18 ਫਰਵਰੀ ਨੂੰ ਰੁਖਸਾਨਾ ਨਾਂ ਦੀ ਔਰਤ ਨੇ ਗੁਲੇਰੀਆ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਲੜਕੇ ਇਰਸ਼ਾਦ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਪੁਲਿਸ ਨੇ ਤਹਿਰੀਰ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।

ਨੌਜਵਾਨ ਦੀ ਮਾਂ ਨੇ ਦਰਜ ਕਰਵਾਇਆ ਮਾਮਲਾ
ਰੁਖਸਾਨਾ ਨੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਰਸ਼ਾਦ 'ਤੇ ਉਸ ਦੀ ਭੈਣ ਆਫਰੀਨ ਅਤੇ ਉਸ ਦੇ ਪ੍ਰੇਮੀ ਸੂਰਜ ਯਾਦਵ ਨੇ ਜਾਨਲੇਵਾ ਹਮਲਾ ਕੀਤਾ ਸੀ। ਇਰਸ਼ਾਦ ਇਨ੍ਹਾਂ ਦੋਵਾਂ ਦੇ ਪ੍ਰੇਮ ਸਬੰਧਾਂ ਦਾ ਵਿਰੋਧ ਕਰ ਰਿਹਾ ਸੀ। ਇਸ ਕਾਰਨ ਆਫਰੀਨ ਨੇ ਜਾਨਲੇਵਾ ਹਮਲੇ ਦੀ ਯੋਜਨਾ ਬਣਾਈ। ਪੁਲਿਸ ਨੇ ਇਸ ਮਾਮਲੇ 'ਚ ਪ੍ਰੇਮੀ ਸੂਰਜ ਯਾਦਵ ਅਤੇ ਆਫਰੀਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਰਹੀ ਹੈ।

Get the latest update about sister, check out more about brother, Online Punjabi News, police & conspiracy

Like us on Facebook or follow us on Twitter for more updates.