ਵੱਡਾ ਹਾਦਸਾ: ਜੌਨਪੁਰ 'ਚ ਕੱਚਾ ਘਰ ਢਹਿਆ, 5 ਦੀ ਮੌਤ

ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਵਿਚ ਵੀਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਕੱਚਾ ...

ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਵਿਚ ਵੀਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਕੱਚਾ ਘਰ ਪਾਣੀ ਭਰਨ ਤੋਂ ਬਾਅਦ ਢਹਿ ਗਿਆ। ਮਲਬੇ ਹੇਠ ਦੱਬ ਕੇ ਪੰਜ ਲੋਕਾਂ ਦੀ ਮੌਤ ਹੋ ਗਈ। ਜਦਕਿ ਛੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਸ਼ਹਿਰ ਦੇ ਕੋਤਵਾਲੀ ਖੇਤਰ ਵਿੱਚ ਬਦੀ ਮਸਜਿਦ ਦੇ ਪਿੱਛੇ ਮੁਹੱਲਾ ਰੋਜ਼ਾ ਅਰਜਨ ਵਿਚ, ਕੱਚਾ ਘਰ ਵੀਰਵਾਰ ਦੇਰ ਰਾਤ ਢਹਿ ਗਿਆ। ਇਸ ਦੌਰਾਨ ਕਈ ਲੋਕ ਮਲਬੇ ਹੇਠ ਫਸ ਗਏ। ਰਾਤ ਕਰੀਬ ਇੱਕ ਵਜੇ ਪੰਜ ਲੋਕਾਂ ਦੀ ਮੌਤ ਹੋ ਗਈ। ਜਦਕਿ ਛੇ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਿੱਤੀ ਹੈ। ਹਾਲਾਂਕਿ ਇਸ ਦੇ ਬਾਅਦ ਵੀ ਮਲਬੇ ਵਿਚ ਖੋਜ ਜਾਰੀ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਹਾਦਸਾ ਹੁੰਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਸੀਐਮਐਸ ਅਨਿਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਘਟਨਾ ਵਿਚ ਕੁੱਲ 11 ਲੋਕ ਜ਼ਖਮੀ ਹੋਏ ਹਨ। ਜਿਸ ਵਿਚ 5 ਲੋਕਾਂ ਦੀ ਮੌਤ ਹੋ ਗਈ ਹੈ, ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ।

Get the latest update about jaunpur news, check out more about house collapse, jaunpur & truescoop news

Like us on Facebook or follow us on Twitter for more updates.