Video: ਹੁਸ਼ਿਆਰਪੁਰ ਦੇ ASI ਸਤੀਸ਼ ਕੁਮਾਰ ਨੇ ਖ਼ੁਦਕੁਸ਼ੀ ਤੋਂ ਪਹਿਲਾ ਵੀਡੀਓ ਬਣਾ ਸੀਨੀਅਰ ਅਧਿਕਾਰੀਆਂ ਤੇ ਲਗਾਏ ਗੰਭੀਰ ਇਲਜ਼ਾਮ

ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਸੀਨੀਅਰ ਅਧਿਕਾਰੀਆ ਓਂਕਾਰ ਸਿੰਘ SHO ਨੂੰ ਆਪਣੀ ਮੌਤ ਲਈ ਜਿੰਮੇਵਾਰ ਠਹਿਰਾਇਆ ਹੈ ਤੇ ਕਈ ਗੰਭੀਰ ਦੋਸ਼ ਵੀ ਲਗਾਏ ਹਨ...

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਵਿਚ ਤੈਨਾਤ ASI ਦੇ ਆਤਮਹੱਤਿਆ ਕਰਨ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਅੱਜ ਹਰਿਆਣਾ ਵਿਚ ਤੈਨਾਤ ASI ਸਤੀਸ਼ ਕੁਮਾਰ ਨੇ ਆਪਣੀ ਹੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀਮਾਰ ਆਤਮਹੱਤਿਆ ਕਰ ਲਈ ਹੈ।  ਪੁਲਿਸ ਨੂੰ ਇਕ ਘਟਨਾ ਵਾਲੀ ਥਾਂ ਤੋਂ ਇੱਕ ਸੋਸਾਈਡ ਨੌਟ ਵੀ ਬਰਾਮਦ ਹੋਇਆ ਹੈ ਜਿਸ 'ਚ ਸੀਨੀਅਰ ਅਧਿਕਾਰੀਆਂ ਤੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਲਗਾਏ ਗਏ ਹਨ। ਏ.ਐਸ.ਆਈ ਸਤੀਸ਼ ਕੁਮਾਰ ਵਲੋਂ ਇੱਕ ਵੀਡੀਓ ਬਣਾਇਆ ਗਿਆ ਸੀ, ਜਿਸ 'ਚ ਉਸ ਨੇ ਸੀਨੀਅਰ ਅਧਿਕਾਰੀਆਂ ਦੇ ਨਾਮ ਵੀ ਲਏ ਹਨ।

  

ASI ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿਚ ਨੇ ਦੱਸਿਆ ਕਿ 8 ਸਤੰਬਰ ਨੂੰ ਉਹ ਥਾਣਾ ਹਰਿਆਣਾ ਵਿਖੇ ਬਤੌਰ ਡਿਊਟੀ ਅਫ਼ਸਰ ਵਜੋਂ ਮੌਜੂਦ ਸੀ ਤਾਂ ਰਾਤ 2 ਵਜੇ ਓਂਕਾਰ ਸਿੰਘ ਐੱਸ. ਐੱਚ. ਓ. ਟਾਂਡਾ ਚੈਕਿੰਗ ਕਰਨ ਲਈ ਆਏ ਸਨ। ਓਂਕਾਰ ਸਿੰਘ ਐੱਸ. ਐੱਚ. ਓ.ਨੇ ਉਸ ਨੂੰ ਬੁਲਾਇਆ ਤੇ ਕਈ ਸਵਾਲ ਪੁੱਛੇ ਜੋਕਿ ਉਸ ਦੀ ਡਿਊਟੀ ਨਾਲ ਸਬੰਧਤ ਨਹੀਂ ਸਨ। ਇਸ ਦੌਰਾਨ ਸਤੀਸ਼ ਕੁਮਾਰ ਨੂੰ ਜ਼ਲੀਲ ਜਾਨ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ASI ਨੇ ਵੀਡੀਓ 'ਚ ਦਸਿਆ ਕਿ ਓਂਕਾਰ ਸਿੰਘ ਨੇ ਮੈਨੂੰ ਮਾਂ-ਭੈਣ ਦੀਆਂ ਗਾਲ੍ਹਾਂ ਵੀ ਕੱਢੀਆਂ ਗਈਆਂ। ਮੈਂ ਓਂਕਾਰ ਸਿੰਘ ਨੂੰ ਆਖਿਆ ਕਿ ਜ਼ਲੀਲ ਕਰਨ ਨਾਲੋਂ ਚੰਗਾ ਹੈ ਕਿ ਮੈਨੂੰ ਗੋਲ਼ੀ ਹੀ ਮਾਰ ਦਿਓ। ਉਹ ਜਾਂਦੇ ਸਮੇਂ ਮੇਰੇ ਖ਼ਿਲਾਫ਼ ਰੋਜ਼ਨਾਮਚੇ ਵਿਚ ਰਿਪੋਰਟ ਵੀ ਲਿਖਵਾ ਗਏ। ਇਸ ਸਬੰਧੀ ਸਤੀਸ਼ ਕੁਮਾਰ ਆਪਣੇ ਐੱਸ. ਐੱਚ. ਓ. ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਵੀ ਇਹੀ ਕਿਹਾ ਕਿ ਐੱਸ. ਐੱਚ. ਓ. ਟਾਂਡਾ ਓਂਕਾਰ ਸਿੰਘ ਨੇ ਬੇਹੱਦ ਮਾੜਾ ਕੀਤਾ ਹੈ। 


ਵੀਡੀਓ ਦੇ ਅੰਤ 'ਚ  ਸਤੀਸ਼ ਕੁਮਾਰ ਨੇ ਭਾਵੁਕ ਹੋ ਕੇ ਦੱਸਿਆ ਕਿ ਓਂਕਾਰ ਸਿੰਘ ਨੇ ਛੋਟੇ ਮੁਲਾਜ਼ਮਾਂ ਨਾਲ ਬੇਹੱਦ ਹੀ ਮਾੜਾ ਸਲੂਕ ਕਰਦਾ ਹੈ, ਮੈਨੂੰ ਬੇਹੱਦ ਜ਼ਲੀਲ ਕਰਕੇ ਮਾਂ-ਭੈਣ ਦੀਆਂ ਗਾਲ੍ਹਾਂ ਤੱਕ ਕੱਢੀਆਂ। ਅੰਤ ਉਸ ਨੇ ਕਿਹਾ ਕਿ ਮੈਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਜਾ ਰਿਹਾ ਹਾਂ, ਮੇਰੀ ਮੌਤ ਦਾ ਜ਼ਿੰਮੇਵਾਰ SHO ਓਂਕਾਰ ਸਿੰਘ ਟਾਂਡਾ ਹੀ ਹੈ। ਇਸ ਤੋਂ ਬਾਅਦ ਸਤੀਸ਼ ਕੁਮਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ASI ਨੇ ਆਤਮ ਹੱਤਿਆ ਤੋਂ ਪਹਿਲਾਂ ਇਹ ਸੁਸਾਈਡ ਨੋਟ ਵੀ ਲਿਖਿਆ, ਜਿਸ 'ਚ ਉਸ ਨੇ ਆਪਣੇ ਸੀਨੀਅਰ ਅਧਿਕਾਰੀ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਲਈ ਜ਼ਿੰਮੇਵਾਰ ਠਹਿਰਾਇਆ ਹੈ।


ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ASI ਸਤੀਸ਼ ਕੁਮਾਰ ਦੀ ਲਾਸ਼ ਨੂੰ ਕਾਬੂ ਕਰ ਲਿਆ ਹੈ। ਉਥੇ ਮੌਜੂਦ ਸੁਸਾਈਡ ਨੌਟ ਅਤੇ ਵੀਡੀਓ ਨੂੰ ਕਾਬੂ ਕਰ ਲਿਆ ਗਿਆ ਹੈ।  ਪੁਲਿਸ ਇਸ ਮਾਮਲੇ ਤੇ ਜਾਂਚ ਕਰ ਰਹੀ ਹੈ। ਇਸ ASI ਦੀ ਸੁਸਾਈਡ ਤੋਂ ਬਾਅਦ ਕੋਈ ਵੀ SI ਇਸ ਮਾਮਲੇ ਤੇ ਕੈਮਰੇ ਦੇ ਸਾਹਮਣੇ ਕੁਝ ਵੀ ਨਹੀਂ ਬੋਲ ਰਿਹਾ ਹੈ।    

Get the latest update about latest news, check out more about Hoashiarpur ASI Suicide video, Hoshiarpur ASI suicide, ASI suicide & punjab news

Like us on Facebook or follow us on Twitter for more updates.