Video: ਬਾਂਦਰਾ-ਵਰਲੀ ਸੀ ਲਿੰਕ ਤੇ ਹੋਇਆ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨਾਲ ਹੋਈ ਟੱਕਰ 'ਚ 5 ਲੋਕਾਂ ਦੀ ਮੌਤ

ਬੀਤੀ ਦੇਰ ਰਾਤ ਮੁੰਬਈ ਦੇ ਬਾਂਦਰਾ-ਵਰਲੀ ਸਮੁੰਦਰੀ ਲਿੰਕ 'ਤੇ ਸੜਕ ਦੇ ਕਿਨਾਰੇ ਖੜ੍ਹੀਆਂ ਤਿੰਨ ਕਾਰਾਂ ਅਤੇ ਇੱਕ ਐਂਬੂਲੈਂਸ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ...

ਬੀਤੀ ਦੇਰ ਰਾਤ ਮੁੰਬਈ ਦੇ ਬਾਂਦਰਾ-ਵਰਲੀ ਸਮੁੰਦਰੀ ਲਿੰਕ 'ਤੇ ਸੜਕ ਦੇ ਕਿਨਾਰੇ ਖੜ੍ਹੀਆਂ ਤਿੰਨ ਕਾਰਾਂ ਅਤੇ ਇੱਕ ਐਂਬੂਲੈਂਸ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਦੇਰ ਰਾਤ ਕਰੀਬ 3.30 ਵਜੇ ਹੋਈ ਇਹ ਭਿਆਨਕ ਟੱਕਰ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਸੀ, ਜਿਸ ਵਿੱਚ ਦਿਖਾਇਆ ਗਿਆ ਸੀ ਕਿ ਸੜਕ ਦੇ ਕਿਨਾਰੇ ਖੜ੍ਹੀਆਂ ਤਿੰਨ ਕਾਰਾਂ ਨੂੰ ਇੱਕ ਤੇਜ਼ ਰਫ਼ਤਾਰ SUV ਨੇ ਪਿੱਛੇ ਤੋਂ ਆ ਕੇ ਟੱਕਰ ਮਾਰ ਦਿੱਤੀ। ਰਿਪੋਰਟ ਅਨੁਸਾਰ, ਹਾਦਸੇ ਵਾਲੀ ਥਾਂ 'ਤੇ ਮੌਜੂਦ ਐਂਬੂਲੈਂਸ ਕੁਝ ਸਮਾਂ ਪਹਿਲਾਂ ਹੀ ਉਸੇ ਥਾਂ 'ਤੇ ਵਾਪਰੇ ਇਕ ਵੱਖਰੇ ਹਾਦਸੇ ਦੇ ਪੀੜਤਾਂ ਨੂੰ ਹਸਪਤਾਲਾਂ ਲਿਜਾਣ ਦੀ ਤਿਆਰੀ ਕਰ ਰਹੀ ਸੀ। ਹਾਦਸੇ ਤੋਂ ਬਾਅਦ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਨੂੰ ਬਾਂਦਰਾ ਤੋਂ ਵਰਲੀ ਤੱਕ ਸੜਕ ਨੂੰ ਬੰਦ ਕਰਨਾ ਪਿਆ।
ਮੀਡੀਆ ਨੂੰ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿਇਸ ਹਾਦਸੇ ਤੋਂ ਬਾਅਦ 13 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਨ੍ਹਾਂ ਵਿਚੋਂ 5 ਦੀ ਇਲਾਜ ਦੌਰਾਨ ਮੌਤ ਹੋ ਗਈ। 6 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿੱਚ ਹਨ ਜਦਕਿ 2 ਨੂੰ ਮਾਮੂਲੀ ਸੱਟਾਂ ਕਾਰਨ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਪੀਐਮਓ ਨੇ ਅਧਿਕਾਰਤ ਹੈਂਡਲ ਤੋਂ ਇੱਕ ਟਵੀਟ ਰਾਹੀਂ ਲਿਖਿਆ, "ਮੁੰਬਈ ਵਿੱਚ ਬਾਂਦਰਾ-ਵਰਲੀ ਸੀ ਲਿੰਕ 'ਤੇ ਇੱਕ ਹਾਦਸੇ ਕਾਰਨ ਹੋਏ ਲੋਕਾਂ ਦੇ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ। ਮੈਂ ਉਮੀਦ ਕਰਦਾ ਹਾਂ ਕਿ ਜੋ ਲੋਕ ਜ਼ਖਮੀ ਹੋਏ ਹਨ, ਉਨ੍ਹਾਂ ਦੇ ਜਲਦੀ ਠੀਕ ਹੋ ਜਾਣ।

Get the latest update about BANDRA WORLI SEA LINK ACCIDENT VIDEO, check out more about BANDRA WORLI SEA LINK VIDEO, MUMBAI ACCIDENT, MUMBAI SEA LINK ACCIDENT VIDEO & MUMBAI

Like us on Facebook or follow us on Twitter for more updates.