Video: ਕਸ਼ਮੀਰ 'ਚ ਲਗਭਗ 100 ਫੁੱਟ ਡੂੰਘੀ ਖਾਈ 'ਚ ਡਿੱਗੀ ITBP ਜਵਾਨਾਂ ਨਾਲ ਭਰੀ ਬੱਸ, 10 ਦੀ ਮੌਤ, ਬਚਾਓ ਅਭਿਆਨ ਜਾਰੀ

ਕਸ਼ਮੀਰ ਦੇ ਪਹਿਲਗਾਮ ਵਿੱਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਅੱਜ ਸਵੇਰੇ 11.10 ਵਜੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਫੋਰਸ (ਆਈਟੀਬੀਪੀ) ਦੇ ਜਵਾਨਾਂ ਨੂੰ ਲਿਜਾ ਰਹੀ ਬੱਸ ਲਗਭਗ 100 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ

ਕਸ਼ਮੀਰ ਦੇ ਪਹਿਲਗਾਮ ਵਿੱਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਅੱਜ ਸਵੇਰੇ 11.10 ਵਜੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਫੋਰਸ (ਆਈਟੀਬੀਪੀ) ਦੇ ਜਵਾਨਾਂ ਨੂੰ ਲਿਜਾ ਰਹੀ ਬੱਸ ਲਗਭਗ 100 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਜਾਣਕਾਰੀ ਮੁਤਾਬਿਕ ਬੱਸ ਵਿੱਚ ਆਈਟੀਬੀਪੀ ਦੇ 39 ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦੇ 2 ਮੁਲਾਜ਼ਮ ਸਵਾਰ ਸਨ ਜੋਕਿ ਅਮਰਨਾਥ ਯਾਤਰਾ ਕਰਕੇ ਡਿਊਟੀ ਤੋਂ ਪਰਤ ਰਹੇ ਸਨ। ਇਸ ਹਾਦਸੇ 'ਚ 10 ਜਵਾਨਾਂ ਦੀ ਮੌਤ ਹੋ ਗਈ। ਹਾਦਸੇ ਦਾ ਕਾਰਨ ਬੱਸ ਦੀ ਬਰੇਕ ਫੇਲ ਹੋਣਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਿਕ  ITBP ਜਵਾਨ ਅਮਰਨਾਥ ਯਾਤਰਾ ਦੇ ਸ਼ੁਰੂਆਤੀ ਸਥਾਨ ਚੰਦਨਵਾੜੀ ਤੋਂ ਪਹਿਲਗਾਮ ਆ ਰਹੇ ਸਨ। ਇਸ ਦੌਰਾਨ ਡਰਾਈਵਰ ਬੱਸ 'ਤੇ ਕੰਟਰੋਲ ਗੁਆ ਬੈਠਾ ਅਤੇ ਬੱਸ ਡੂੰਘੀ ਖਾਈ ਵਿੱਚ ਜਾ ਡਿੱਗੀ। ਸਥਾਨਕ ਅਧਿਕਾਰੀਆਂ ਮੁਤਾਬਿਕ ਜ਼ਖਮੀ ਕਰਮਚਾਰੀਆਂ ਨੂੰ ਜ਼ਖਮੀ ਜਵਾਨਾਂ ਦਾ ਇਲਾਜ ਅਨੰਤਨਾਗ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ। ਮੌਕੇ 'ਤੇ 19 ਐਂਬੂਲੈਂਸਾਂ ਨੂੰ ਰਵਾਨਾ ਕੀਤਾ ਗਿਆ ਹੈ। ਫਿਲਹਾਲ ਬਚਾਅ ਕਾਰਜ ਤੇਜ਼ੀ ਨਾਲ ਚਲਾਉਣ 'ਤੇ ਧਿਆਨ ਦਿੱਤਾ ਜਾ ਰਿਹਾ ਹੈ। 

Get the latest update about national news, check out more about bus fall in khai, kashmir accident, kashmir itbp buss fall in riverbed & kashmir bus accident

Like us on Facebook or follow us on Twitter for more updates.