Video: ਉੱਤਰੀ ਭਾਰਤ 'ਚ ਆਇਆ ਭੂਚਾਲ, 30 ਸਕਿੰਟਾਂ ਤੱਕ ਮਹਿਸੂਸ ਕੀਤੇ ਗਏ 5.8 ਤੀਬਰਤਾ ਦੇ ਝਟਕੇ

ਅੱਜ ਮੰਗਲਵਾਰ ਦੁਪਹਿਰ ਨੂੰ ਉੱਤਰ ਭਾਰਤ ਦੇ ਕਈ ਸੂਬਿਆਂ ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਸਮੇਤ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...

ਅੱਜ ਮੰਗਲਵਾਰ ਦੁਪਹਿਰ ਨੂੰ ਉੱਤਰ ਭਾਰਤ ਦੇ ਕਈ ਸੂਬਿਆਂ ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਸਮੇਤ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉੱਤਰ ਪ੍ਰਦੇਸ਼, ਉਤਰਾਖੰਡ ਵਿੱਚ ਵੀ ਕਈ ਥਾਵਾਂ ’ਤੇ ਭੂਚਾਲ ਦੇ ਝਟਕੇ ਲੱਗੇ। ਇਸ ਤੋਂ ਇਲਾਵਾ ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ, ਪਿਥੌਰਾਗੜ੍ਹ ਅਤੇ ਅਲਮੋੜਾ ਵਿੱਚ ਵੀ ਭੁਚਾਲ ਮਹਿਸੂਸ ਕੀਤਾ ਗਿਆ।
ਜਾਣਕਾਰੀ ਮੁਤਾਬਿਕ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕਾਂ ਨੇ ਇਨ੍ਹਾਂ ਨੂੰ ਆਪਣੇ ਘਰਾਂ ਅਤੇ ਦਫਤਰਾਂ ਚੋਣ ਬਾਹਰ ਭੱਜਣ ਲਈ ਮਜ਼ਬੂਰ ਹੋ ਗਏ। ਹਾਲਾਂਕਿ ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਸਵੇਰੇ 2.28 ਵਜੇ ਆਇਆ। ਇਨ੍ਹਾਂ ਦੀ ਤੀਬਰਤਾ 5.8 ਸੀ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਦੱਸਿਆ ਜਾ ਰਿਹਾ ਹੈ।

Get the latest update about up earthquake, check out more about delhi ncr earthquake, earthquake news, chandigarh earthquake & earthquake north india

Like us on Facebook or follow us on Twitter for more updates.