Video: ਕੇਦਾਰਨਾਥ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਕਰੈਸ਼, ਦਰਦਨਾਕ ਹਾਦਸੇ 'ਚ 6 ਲੋਕਾਂ ਦੀ ਮੌਤ

ਉਤਰਾਖੰਡ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਕੇਦਾਰਨਾਥ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਹੈ...

ਉਤਰਾਖੰਡ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਕੇਦਾਰਨਾਥ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ ਛੇ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਕੇਦਾਰਨਾਥ ਤੋਂ ਦੋ ਕਿਲੋਮੀਟਰ ਦੂਰ ਗਰੁੜ ਚੱਟੀ 'ਚ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਨੇ ਫਾਟਾ ਤੋਂ ਕੇਦਾਰਨਾਥ ਲਈ ਉਡਾਣ ਭਰੀ ਸੀ। ਹੈਲੀਕਾਪਟਰ 'ਚ ਸਵਾਰ ਯਾਤਰੀਆਂ ਦੀ ਗਿਣਤੀ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਦੂਜੇ ਪਾਸੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਰਾਹਤ ਅਤੇ ਬਚਾਅ ਕਾਰਜਾਂ ਲਈ ਮੌਕੇ 'ਤੇ ਰਵਾਨਾ ਹੋ ਗਈ ਹੈ। 
ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਟਵੀਟ ਕੀਤਾ ਕਿ ਕੇਦਾਰਨਾਥ 'ਚ ਹੈਲੀਕਾਪਟਰ ਹਾਦਸਾ ਬਹੁਤ ਮੰਦਭਾਗਾ ਹੈ। ਅਸੀਂ ਨੁਕਸਾਨ ਦੀ ਤੀਬਰਤਾ ਦਾ ਪਤਾ ਲਗਾਉਣ ਲਈ ਰਾਜ ਸਰਕਾਰ ਦੇ ਸੰਪਰਕ ਵਿੱਚ ਹਾਂ ਅਤੇ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਾਂ।

Get the latest update about Kedarnath, check out more about Uttarakhand Helicopter Incident, Uttarakhand News, Uttarakhand news & Helicopter Incident

Like us on Facebook or follow us on Twitter for more updates.