Video: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ

ਅੱਜ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਦੇ ਮੌਕੇ ਤੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਰੱਦ ਰੱਖ ਦਿੱਤਾ ਗਿਆ ਹੈ। ਅੱਜ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ ਹੈ...

ਅੱਜ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਦੇ ਮੌਕੇ ਤੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਰੱਦ ਰੱਖ ਦਿੱਤਾ ਗਿਆ ਹੈ। ਅੱਜ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ ਸਮੇਤ ਦੋਵਾਂ ਰਾਜਾਂ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਬੀਐੱਲ ਪੁਰੋਹਿਤ ਵੀ ਮੌਜੂਦ ਸਨ। 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਰੱਖੀ ਹੈ। ਖਾਸ ਗੱਲ ਇਹ ਹੈ ਕਿ ਕਈ ਦਿਨਾਂ ਤੋਂ ਚੱਲ ਰਹੇ ਆਪਸੀ ਤਣਾਅ ਦੇ ਬਾਵਜੂਦ ਇਸ ਪ੍ਰੋਗਰਾਮ 'ਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਮੰਚ ਸਾਂਝਾ ਕਰ ਰਹੇ ਸਨ। 
ਇਸ ਦੇ ਨਾਲ ਹੀ ਹਰਿਆਣਾ ਤੋਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਕੇਂਦਰੀ ਮੰਤਰੀ ਵੀਕੇ ਸਿੰਘ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ, ਅਨਿਲ ਵਿਜ ਵੀ ਪ੍ਰੋਗਰਾਮ 'ਚ ਪਹੁੰਚੇ ਹਨ। 
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ। ਭੁਪਿੰਦਰ ਸਿੰਘ ਹੁੱਡਾ ਨੇ ਭਗਤ ਸਿੰਘ ਦਾ ਨਾਂ ਲੈਣ ਦੀ ਹਾਮੀ ਭਰੀ ਸੀ।

Get the latest update about bhagat singh, check out more about bhagat singh international airport, punjab news ShaheedBhagatSinghInternationalAirport, chandigarh international airport & bhagwant mann

Like us on Facebook or follow us on Twitter for more updates.