ਇਹ ਸ਼ਰਮਸਾਰ ਕਰਨ ਵਾਲੀ ਘਟਨਾ ਅੰਮ੍ਰਿਤਸਰ 'ਚ ਵਾਪਰੀ ਹੈ ਜਿਥੇ ਪਹਿਲਾਂ ਤੋਂ ਹੀ ਆਪਣੇ ਕੰਮਾਂ ਕਰਕੇ ਬਦਨਾਮ ਰਹਿਣ ਵਾਲੀ ਪੰਜਾਬ ਪੁਲਿਸ ਇੱਕ ਵਾਰ ਫਿਰ ਆਪਣੀ ਵਰਦੀ ਤੇ ਦਾਗ ਲਗਵਾਓਂਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ 'ਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੇ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ ਵਿੱਚ ਕੈਮਰੇ ਦੇ ਸਾਹਮਣੇ ਆਪਣੀ ਪੈਂਟ ਲਾਹ ਦਿੱਤੀ ਅਤੇ ਡੀਸੀ ਦਫਤਰ ਅੰਮ੍ਰਿਤਸਰ ਦੇ ਬਾਹਰ ਲੋਕਾਂ ਨਾਲ ਬਦਸਲੂਕੀ ਕੀਤੀ।
ਜਾਣਕਾਰੀ ਮੁਤਾਬਿਕ ਇਸ ਏਐਸਆਈ ਨੂੰ ਅੰਮ੍ਰਿਤਸਰ ਦੇ ਡੀਸੀ ਦਫਤਰ ਦੇ ਬਾਹਰ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ। ਪਰ ਉਹ ਉਸ ਵੇਲੇ ਲੋਕਾਂ 'ਚ ਤਮਾਸ਼ੇ ਦਾ ਕਾਰਨ ਬਣਨ ਗਿਆ ਜਦੋਂ ਉਸ ਨੂੰ ਸਿਧ ਖੜ੍ਹੇ ਹੋਣ 'ਚ ਵੀ ਮੁਸ਼ਕਿਲ ਹੋ ਰਹੀ ਸੀ। ਇਸ ਦੌਰਾਨ ਜਦੋਂ ਲੋਕਾਂ ਵਲੋਂ ਇਸ ਏਐਸਆਈ ਨੂੰ ਇਸ ਹਾਲਤ 'ਚ ਕੈਮਰੇ 'ਚ ਕੈਦ ਕਰਨਾ ਸ਼ੁਰੂ ਕੀਤਾ ਗਿਆ ਤਾਂ ਏਐਸਆਈ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਏਐਸਆਈ ਨੇ ਕੈਮਰੇ ਦੇ ਸਾਹਮਣੇ ਹੀ ਆਪਣੀ ਪੈਂਟ ਲਾਹ ਦਿੱਤੀ ਅਤੇ ਉਸਦੇ ਗੁਪਤ ਅੰਗਾਂ ਨੂੰ ਵੀ ਦਿਖਾਉਣਾ ਸ਼ੁਰੂ ਕਰ ਦਿੱਤਾ।
DC ਅੰਮ੍ਰਿਤਸਰ ਦਫਤਰ ਦੇ ਸਾਹਮਣੇ ਵਾਪਰੀ ਇਸ ਘਟਨਾ ਤੋਂ ਬਾਅਦ ਲੋਕ ਪੰਜਾਬ ਪੁਲਿਸ ਸਵਾਲ ਖੜ੍ਹਾ ਕਰ ਰਹੇ ਹਨ। ਇਸ ASI ਦੀ ਇੱਹ ਸ਼ਰਮਸਾਰ ਕਰਨ ਵਾਲੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਪੁਲਿਸ ਮੁਲਾਜ਼ਮ ਨੂੰ ਅਜਿਹੀਆਂ ਹਰਕਤਾਂ ਕਰਦੇ ਦੇਖ ਕੇ ਲੋਕ ਹੈਰਾਨ ਹਨ। ਏਐਸਆਈ ਦੀ ਪਛਾਣ ਸੁਰਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਵਿਭਾਗੀ ਪੱਧਰ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਰਿਪੋਰਟਾਂ ਮੁਤਾਬਿਕ ਇਸ ਹਰਕਤ ਤੋਂ ਬਾਅਦ ASI ਨੂੰ ਹਿਰਾਸਤ ਵਿਚ ਲਿਆ ਗਿਆ। ਹੋਸ਼ 'ਚ ਆਉਣ ਤੋਂ ਬਾਅਦ ਏਐਸਆਈ ਨੇ ਪੁਲੀਸ ਨੂੰ ਸੂਚਿਤ ਕੀਤਾ ਕਿ ਉਸ ਦੇ ਰਿਸ਼ਤੇਦਾਰ ਉਸ ਨੂੰ ਮਿਲਣ ਆਏ ਸਨ। ਉਹ ਆਪਣੇ ਨਾਲ ਲਾਹਣ (ਦੇਸੀ ਸ਼ਰਾਬ) ਲੈ ਕੇ ਆਏ। ਅਤੇ ਦੇਸੀ ਸ਼ਰਾਬ ਪੀਣ ਤੋਂ ਬਾਅਦ ਉਹ ਆਪਣੇ ਹੋਸ਼ ਗੁਆ ਬੈਠਾ ਅਤੇ ਨਸ਼ੇ ਵਿੱਚ ਧੁੱਤ ਹੋ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਏਐਸਆਈ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਏਐਸਆਈ ਦਾ ਮੈਡੀਕਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਮੈਡੀਕਲ ਰਿਪੋਰਟ ਵਿੱਚ ਪੁਸ਼ਟੀ ਹੋਈ ਹੈ ਕਿ ਉਹ ਨਸ਼ੇ ਵਿੱਚ ਸੀ।
Get the latest update about ASI AMRITSAR REMOVES PANTS, check out more about PUNJAB NEWS, ASI AMRITSAR STRIPS, AMRITSAR DC ASI & ASI AMRITSAR DC OFFICE
Like us on Facebook or follow us on Twitter for more updates.