ਵਿਜ਼ੀਲੈਂਸ ਨੇ ਸੀਨੀਅਰ IAS ਸੰਜੇ ਪੋਪਲੀ ਨੂੰ ਕੀਤਾ ਗ੍ਰਿਫਤਾਰ, ਅੱਜ ਮੋਹਾਲੀ ਅਦਾਲਤ 'ਚ ਹੋਵੇਗੀ ਪੇਸ਼ੀ, ਜਾਣੋ ਕੀ ਹੈ ਪੂਰਾ ਮਾਮਲਾ

ਕਰਨਾਲ ਦੇ ਰਹਿਣ ਵਾਲੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਪੋਪਲੀ ਖਿਲਾਫ ਸ਼ਿਕਾਇਤ ਦਿੱਤੀ ਸੀ। ਜਿਸ ਵਿੱਚ ਦੱਸਿਆ ਗਿਆ ਕਿ ਸੰਜੇ ਪੋਪਲੀ ਪਿਛਲੀ ਕਾਂਗਰਸ ਸਰਕਾਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਇਸ ਦੌਰਾਨ ਨਵਾਂਸ਼ਹਿਰ ਵਿੱਚ 7 ​​ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ...

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਆਈਏਐਸ ਅਧਿਕਾਰੀ ਨੂੰ ਨਿਸ਼ਾਨੇ ਤੇ ਲਿਆ ਹੈ। ਅੱਜ ਪੰਜਾਬ ਦੇ ਵਿਜ਼ੀਲੈਂਸ ਵਿਭਾਗ ਨੇ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਜੇ ਪੋਪਲੀ ਨੂੰ ਕੱਲ ਚੰਡੀਗੜ੍ਹ ਦੇ 17 ਸੈਕਟਰ ਤੋਂ ਉਨ੍ਹਾਂ ਦੀ ਪਤਨੀ ਦੇ ਨਾਲ ਸ਼ੋਪਿੰਗ ਕਰਦਿਆਂ ਗ੍ਰਿਫਤਾਰ ਕੀਤਾ ਗਿਆ। IAS ਸੰਜੇ ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਜੇ ਪੋਪਲੀ ਤੇ ਦੋਸ਼ ਲਗੇ ਹਨ ਕਿ ਉਨ੍ਹਾਂ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ 7.3 ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਇਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਜਾਣਕਾਰੀ ਮੁਤਾਬਕ ਕਰਨਾਲ ਦੇ ਰਹਿਣ ਵਾਲੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਪੋਪਲੀ ਖਿਲਾਫ ਸ਼ਿਕਾਇਤ ਦਿੱਤੀ ਸੀ। ਜਿਸ ਵਿੱਚ ਦੱਸਿਆ ਗਿਆ ਕਿ ਸੰਜੇ ਪੋਪਲੀ ਪਿਛਲੀ ਕਾਂਗਰਸ ਸਰਕਾਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਇਸ ਦੌਰਾਨ ਨਵਾਂਸ਼ਹਿਰ ਵਿੱਚ 7 ​​ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ। ਜਿਸ ਵਿੱਚ ਪੋਪਲੀ ਨੇ 1% ਕਮਿਸ਼ਨ ਯਾਨੀ 7 ਲੱਖ ਦੀ ਰਿਸ਼ਵਤ ਮੰਗੀ ਸੀ। ਠੇਕੇਦਾਰ ਅਨੁਸਾਰ 13 ਜਨਵਰੀ 2022 ਨੂੰ ਉਸ ਨੂੰ ਫੋਨ ਆਇਆ ਕਿ ਪੋਪਲੀ ਰਿਸ਼ਵਤ ਮੰਗ ਰਿਹਾ ਹੈ। ਜਿਸ ਵਿੱਚ 3.50 ਲੱਖ ਰੁਪਏ ਵਿਭਾਗ ਦੇ ਆਪਣੇ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੀਵ ਵਾਟਸ ਰਾਹੀਂ ਚੰਡੀਗੜ੍ਹ ਵਿੱਚ ਦਿੱਤੇ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਪੋਪਲੀ ਠੇਕੇਦਾਰ ਤੋਂ ਬਕਾਇਆ 3.50 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਫੋਨ ਕਾਲ ਰਿਕਾਰਡ ਕਰ ਲਈ ਅਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ।। ਮਾਮਲਾ ਸਹੀ ਸਾਬਿਤ ਹੋਣ 'ਤੇ ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ। ਉਸ ਦੇ ਸਾਥੀ ਮੁਲਜ਼ਮ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਦਸ ਦਈਏ ਕਿ ਸੀਨੀਅਰ IAS ਅਧਿਕਾਰੀ ਦੇ ਗ੍ਰਿਫਤਾਰੀ ਦੇ ਨਾਲ ਹੀ ਕਈ ਹੋਰ ਸੀਨੀਅਰ ਅਤੇ ਸਾਬਕਾ ਅਧਿਕਾਰੀ ਵੀ ਵਿਜ਼ੀਲੈਂਸ ਦੀ ਰਾਡਾਰ ਤੇ ਹਨ। ਸੂਤਰਾਂ ਮੁਤਾਬਿਕ ਅੱਧਾ ਦਰਜਨ ਦੇ ਕਰੀਬ ਅਧਿਕਾਰੀਆਂ ਖਿਲਾਫ ਸ਼ਿਕਾਇਤਾਂ ਦਰਜ਼ ਹੋਈਆਂ ਹਨ ਤੇ ਉਨ੍ਹਾਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।  Get the latest update about ANTI CORRUPTION HELPLINE, check out more about IAS SANJAY POPLI, PUNJAB NEWS, VIGILANCE BUREAU PUNJAB & IAS SANJAY POPLI ARRESTED IN CHANDIGARH

Like us on Facebook or follow us on Twitter for more updates.