ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ ਰਿਸ਼ਵਤ ਲੈਂਦਾ ASI

ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਦ ਪੁਲਿਸ ਚੌਂਕੀ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ...

ਚੰਡੀਗੜ੍ਹ(ਬਿਊਰੋ)— ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਦ ਪੁਲਿਸ ਚੌਂਕੀ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸਤਨਾਮ ਸਿੰਘ ਵਾਸੀ ਪਿੰਡ ਕਰਮੂਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਚਲ ਰਹੇ ਪੁਲਿਸ ਕੇਸ ਵਿਚ ਰਾਜੀਨਾਮਾ ਕਲਮਬੱਧ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ।

ਹੁਣ ਚੰਡੀਗੜ੍ਹ ਤੋਂ ਪਟਿਆਲਾ ਤੱਕ ਚੱਲਣਗੀਆਂ ਇਲੈਕਟ੍ਰਾਨਿਕਸ ਬੱਸਾਂ, ਜਾਪਾਨ ਨਾਲ ਪੰਜਾਬ ਸਰਕਾਰ ਕਰ ਰਹੀ ਹੈ ਗੱਲਬਾਤ

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Get the latest update about True Scoop News, check out more about News In Punjabi, Punjab News, ASI Malkit Singh & Vigilance Bureau Punjab

Like us on Facebook or follow us on Twitter for more updates.