ਐਕਸ਼ਨ ਮੋਡ 'ਚ ਆਪ ਸਰਕਾਰ, ਜਲੰਧਰ ਇੰਪਰੂਵਮੈਂਟ ਟਰੱਸਟ 'ਚ ਵਿਜੀਲੈਂਸ ਦੀ ਛਾਪੇਮਾਰੀ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਸਰਕਾਰ ਵਲੋਂ ਆਪਣੇ ਵੱਡੀਆਂ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਸਰਕਾਰ ਬਦਲਣ ਤੋਂ ਬਾਅਦ ਪੰਜਾਬ 'ਚ ਵਿਜੀਲੈਂਸ ਨੇ ਪਹਿਲੀ ਛਾਪੇਮਾਰੀ ਜਲੰਧਰ ਇੰਪਰੂਵਮੈਂਟ ਟਰੱਸਟ 'ਚ ਕੀਤੀ ...

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਸਰਕਾਰ ਵਲੋਂ ਆਪਣੇ ਵੱਡੀਆਂ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਸਰਕਾਰ ਬਦਲਣ ਤੋਂ ਬਾਅਦ ਪੰਜਾਬ 'ਚ ਵਿਜੀਲੈਂਸ ਨੇ ਪਹਿਲੀ ਛਾਪੇਮਾਰੀ ਜਲੰਧਰ ਇੰਪਰੂਵਮੈਂਟ ਟਰੱਸਟ 'ਚ ਕੀਤੀ ਹੈ। ਚੀਫ ਵਿਜੀਲੈਂਸ ਅਫਸਰ ਦੀ ਨਿਗਰਾਨੀ ਹੇਠ ਟੀਮ ਨੇ ਚੇਅਰਮੈਨ ਦੇ ਦਫਤਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਫਾਈਲਾਂ ਦੀ ਪੜਤਾਲ ਦਾ ਕੰਮ ਜਾਰੀ ਹੈ। ਟੀਮ ਇੰਪਰੂਵਮੈਂਟ ਟਰੱਸਟ ਵਿਭਾਗ ਦੀ ਦੱਸੀ ਜਾ ਰਹੀ ਹੈ ਅਤੇ ਇਹ ਵਿਭਾਗ ਸੀ.ਐਮ ਭਗਵੰਤ ਮਾਨ ਦਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਇੰਪਰੂਵਮੈਂਟ ਟਰੱਸਟ ਜਲੰਧਰ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ। ਵਿਭਾਗ ਨੂੰ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਭਾਗ ਦੀ ਵਾਗਡੋਰ ਸੰਭਾਲਦਿਆਂ ਹੀ ਵਿਭਾਗ ਸਰਗਰਮ ਹੋ ਗਿਆ ਹੈ। ਟੀਮ ਨੇ ਚੇਅਰਮੈਨ ਦੇ ਦਫ਼ਤਰ ਵਿੱਚ ਡੇਰਾ ਲਾਇਆ। ਵਿਭਾਗ ਦੇ ਅਧਿਕਾਰੀਆਂ ਤੋਂ ਫਾਈਲਾਂ ਮੰਗਵਾਈਆਂ ਗਈਆਂ। ਇਨ੍ਹਾਂ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਅਲਾਟ ਕੀਤੇ ਗਏ ਪਲਾਟਾਂ, ਪ੍ਰਾਜੈਕਟਾਂ ਦੀਆਂ ਫਾਈਲਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੀਆਂ ਜ਼ਮੀਨਾਂ ਦਾ ਵੇਰਵਾ ਸ਼ਾਮਲ ਹੈ।

ਪੰਜਾਬ ਦੀ ਬਿਹਤਰੀ ਲਈ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ 24 ਘੰਟੇ ਕੰਮ ਕਰਾਂਗੇ: ਕੈਬਨਿਟ ਮੰਤਰੀ ਬੈਂਸ

ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਫਾਈਲਾਂ ਨੂੰ ਘੋਖਣ ਦੇ ਨਾਲ-ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਪੁੱਛਗਿੱਛ ਵੀ ਕਰ ਰਹੀ ਹੈ। ਟੀਮਾਂ ਨੇ ਕਈ ਫਾਈਲਾਂ ਜ਼ਬਤ ਕਰ ਲਈਆਂ ਹਨ। ਫਿਲਹਾਲ ਵਿਜੀਲੈਂਸ ਟੀਮ ਦਾ ਕੋਈ ਵੀ ਅਧਿਕਾਰੀ ਛਾਪੇਮਾਰੀ ਬਾਰੇ ਜਾਣਕਾਰੀ ਸਾਂਝੀ ਨਹੀਂ ਕਰ ਰਿਹਾ।

ਦੂਜੇ ਪਾਸੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਦੇ ਪੁੱਤਰ ਕਾਕੂ ਆਹਲੂਵਾਲੀਆ ਦਾ ਕਹਿਣਾ ਹੈ ਕਿ ਇਹ ਲਾਲ ਨਹੀਂ ਹੈ। ਰੂਟੀਨ ਚੈਕਿੰਗ ਹੁੰਦੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਰੁਟੀਨ ਚੈਕਿੰਗ ਲਈ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ਪਹੁੰਚ ਗਈ ਹੈ। ਵਿਜੀਲੈਂਸ ਦੀ ਟੀਮ ਨੇ ਈਓ ਦਫ਼ਤਰ ਨੂੰ ਬੰਦ ਰੱਖਿਆ ਹੋਇਆ ਹੈ ਅਤੇ ਫਾਈਲਾਂ ਨੂੰ ਦੇਖ ਰਹੀ ਹੈ।

Get the latest update about TRUE SCOOP PUNJABI, check out more about PUNJAB NEWS, TRUE SCOOP NEWS, Improvement Trust Jalandhar & Vigilance

Like us on Facebook or follow us on Twitter for more updates.