ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਮਿਲੀ ਰਾਹਤ, ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਤੀ ਜ਼ਮਾਨਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਡਾ. ਵਿਜੈ ਸਿੰਗਲਾ ਨੂੰ ਆਪਣੇ ਵਿਭਾਗ 'ਚ ਟੈਂਡਰਾਂ ਅਤੇ ਖਰੀਦਦਾਰੀ ਵਿੱਚ ‘ਇਕ ਫੀਸਦੀ ਕਮਿਸ਼ਨ’ ਮੰਗਣ ਦਾ ਦੋਸ਼ 'ਚ 24 ਮਈ ਨੂੰ ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਡਾ. ਵਿਜੈ ਸਿੰਗਲਾ ਨੂੰ ਆਪਣੇ ਵਿਭਾਗ 'ਚ ਟੈਂਡਰਾਂ ਅਤੇ ਖਰੀਦਦਾਰੀ ਵਿੱਚ ‘ਇਕ ਫੀਸਦੀ ਕਮਿਸ਼ਨ’ ਮੰਗਣ ਦਾ ਦੋਸ਼ 'ਚ 24 ਮਈ ਨੂੰ ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਈਕੋਰਟ 'ਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਤੋਂ ਕੋਈ ਵਸੂਲੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਸਿੰਗਲਾ ਨੇ ਕਾਲ ਰਿਕਾਰਡਿੰਗ ਲਈ ਆਵਾਜ਼ ਦਾ ਨਮੂਨਾ ਵੀ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ। ਇਸ ਕਾਰਨ ਸਰਕਾਰ ਨੇ ਵਿਰੋਧ ਨਹੀਂ ਕੀਤਾ।

ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਵਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਪੇਸ਼ ਹੋਏ, ਅਤੇ ਆਪਣੀ ਰਿਪੋਰਟ ਪੇਸ਼ ਕੀਤੀ ਕਿ ਜਾਂਚ ਪੂਰੀ ਹੈ, ਸਿੰਗਲਾ ਨੇ ਆਪਣੀ ਆਵਾਜ਼ ਦੇ ਨਮੂਨੇ ਪੇਸ਼ ਕੀਤੇ ਅਤੇ ਜਾਂਚ ਵਿੱਚ ਸਹਿਯੋਗ ਦਿੱਤਾ।

ਜਿਕਰਯੋਗ ਹੈ ਕਿ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜ਼ਮਾਨਤ ਪਟੀਸ਼ਨ ਵਿੱਚ ਸਿੰਗਲਾ ਦੇ ਵਕੀਲਾਂ, ਸੀਨੀਅਰ ਵਕੀਲ ਵਿਨੋਦ ਘਈ ਅਤੇ ਐਡਵੋਕੇਟ ਕਨਿਕਾ ਆਹੂਜਾ ਨੇ ਦਲੀਲ ਦਿੱਤੀ ਸੀ ਕਿ ਉਸ ਵਿਰੁੱਧ ਐਫਆਈਆਰ ਸਿਆਸੀ ਰੰਜਿਸ਼ ਦਾ ਨਤੀਜਾ ਹੈ।

ਸਿੰਗਲਾ ਨੂੰ 1% ਕਮਿਸ਼ਨ ਦੇ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿੰਗਲਾ ਸਿਹਤ ਮੰਤਰੀ ਬਣੇ ਸਨ। ਹਾਲਾਂਕਿ, ਅਚਾਨਕ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ। ਉਨ੍ਹਾਂ 'ਤੇ ਦੋਸ਼ ਸਨ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੇ ਹਰ ਕੰਮ 'ਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਹਾਲਾਂਕਿ ਸਿੰਗਲਾ ਦਾ ਤਰਕ ਹੈ ਕਿ ਉਸ ਕੋਲੋਂ ਨਾ ਤਾਂ ਕੋਈ ਵਸੂਲੀ ਹੋਈ ਹੈ ਅਤੇ ਨਾ ਹੀ ਉਸ ਨੇ ਕਿਸੇ ਤੋਂ ਕੋਈ ਪੈਸੇ ਮੰਗੇ ਹਨ। ਉਸ ਨੇ ਜਾਂਚ ਲਈ ਆਪਣੀ ਆਵਾਜ਼ ਦਾ ਸੈਂਪਲ ਵੀ ਦਿੱਤਾ ਹੈ। 

Get the latest update about VIJAY SINGLA GETS JAIL, check out more about PUNJAB NEWS, DR VIJAY SINGLA, PUNJAB AND HARYANA HIGH COURT & FORMER HEALTH MINISTER GETS BAIL

Like us on Facebook or follow us on Twitter for more updates.