ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਜਿਸ 'ਚ ਕੁਝ ਲੋਕ ਟੋਲ ਮੁਲਾਜ਼ਮ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਤਰਨਤਾਰਨ ਦੇ ਟੋਲ ਪਲਾਜ਼ਾ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਆਪਣੇ ਪਿਤਾ ਦੇ ਨਾਲ ਬਿਨਾਂ ਪੈਸੇ ਦਿੱਤੇ ਵੀਆਈਪੀ ਲੇਨ ਤੋਂ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਟੋਲ ਕਰਮਚਾਰੀਆਂ ਨਾਲ ਉਨ੍ਹਾਂ ਦੀ ਲੜਾਈ ਹੋ ਗਈ।
ਜਾਣਕਾਰੀ ਮੁਤਾਬਿਕ ਤਰਨਤਾਰਨ ਦੇ ਟੋਲ ਪਲਾਜ਼ਾ 'ਤੇ ਇੱਕ ਸਕਾਰਪੀਓ ਕਾਰ ਚਾਲਕ ਨੇ ਵੀਆਈਪੀ ਲੇਨ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਉਥੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੇ ਬੈਰੀਕੇਡ ਨਾ ਖੋਲ੍ਹੇ ਤਾਂ ਉਕਤ ਨੌਜਵਾਨ ਕਾਰ 'ਚੋਂ ਉਤਰ ਗਿਆ ਅਤੇ ਉਸ ਨੂੰ ਬਹਿਸ ਕਰਨ ਲੱਗਾ। ਇਸ ਨੌਜਵਾਨ ਵਲੋਂ ਆਪਣੇ ਆਪ ਨੂੰ ਸਰਪੰਚ ਦਾ ਪੁੱਤਰ ਦੱਸਿਆ ਜਾ ਰਿਹਾ ਸੀ। ਇਹ ਨੌਜਵਾਨ ਖੁਦ ਨੂੰ ਵੀਆਈਪੀ ਦੱਸ ਬੈਰੀਕੇਡ ਹਟਾਉਣ ਲਈ ਕਹਿ ਰਿਹਾ ਸੀ ਪਰ ਮੁਲਾਜ਼ਮਾਂ ਨੇਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਝਗੜਾ ਵਧ ਗਿਆ ਤੇ ਗੱਲ ਕੁੱਟਮਾਰ ਤੱਕ ਪਹੁੰਚ ਗਈ।
ਸਕਾਰਪੀਓ ਕਾਰ ਚਾਲਕ ਨੇ ਆਪਣੇ ਸਾਥੀਆਂ ਨਾਲ ਟੋਲ ਪਲਾਜ਼ਾ 'ਤੇ ਕਰਮਚਾਰੀ ਨੂੰ ਫੜ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਹੋਰ ਟੋਲ ਮੁਲਾਜ਼ਮਾਂ ਵਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਰੁਕੇ। ਇਸ ਦੌਰਾਨ ਟੋਲ ਪਲਾਜ਼ਾ ਤੋਂ ਲੰਘ ਰਹੇ ਲੋਕਾਂ ਨੇ ਸਾਰੀ ਘਟਨਾ ਦਾ ਵੀਡੀਓ ਆਪਣੇ ਕੈਮਰੇ ਚ ਕੈਦ ਕਰ ਲਿਆ।
Get the latest update about TarnTaran News, check out more about Toll Plaza, Toll plaza news, TarnTaran & fight video
Like us on Facebook or follow us on Twitter for more updates.