VIRAL VIDEO: ਦਿੱਲੀ 'ਚ ਡਿਵਾਈਡਰ 'ਤੇ ਸੁੱਤੇ ਲੋਕਾਂ 'ਤੇ ਚੜ੍ਹਿਆ ਟਰੱਕ, 4 ਲੋਕਾਂ ਦੀ ਮੌਤ

ਦਿੱਲੀ 'ਚ ਕੱਲ ਰਾਤ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਰਾਤ 2 ਵਜੇ ਦੇ ਕਰੀਬ ਇੱਕ ਤੇਜ ਰਫਤਾਰ ਟਰੱਕ ਨੇ ਡਿਵਾਈਡਰ 'ਤੇ ਸੁੱਤੇ 6 ਲੋਕਾਂ ਨੂੰ ਟੱਕਰ ਮਾਰ ਦਿੱਤੀ...

ਦਿੱਲੀ 'ਚ ਕੱਲ ਰਾਤ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਰਾਤ 2 ਵਜੇ ਦੇ ਕਰੀਬ ਇੱਕ ਤੇਜ ਰਫਤਾਰ ਟਰੱਕ ਨੇ ਡਿਵਾਈਡਰ 'ਤੇ ਸੁੱਤੇ 6 ਲੋਕਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਣ 4 ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸਾ ਉਦੋਂ ਹੋਇਆ ਜਦੋ ਟਰੱਕ DTC ਡੀਪੂ ਦੀ ਰੇਡ-ਲਾਈਟ ਪਾਰ ਕਰ ਰਿਹਾ ਸੀ।



ਜਾਣਕਾਰੀ ਮੁਤਾਬਿਕ ਇਹ ਸਾਰੀ ਘਟਨਾ ਦਿੱਲੀ ਦੇ ਸੀਮਪੁਰੀ ਇਲਾਕੇ ਦੀ ਹੈ ਜਿਥੇ ਇਕ ਟਰੱਕ ਡਰਾਈਵਰ ਤੇਜ ਰਫਤਾਰ ਨਾਲ ਟਰੱਕ ਚਲਾ ਰਿਹਾ ਸੀ ਅਤੇ ਉਸ ਦੀ ਲਾਹਪਰਵਾਹੀ ਦੇ ਕਾਰਣ ਟਰੱਕ ਨੇ 6 ਲੋਕਾਂ ਨੂੰ ਕੁਚਲ ਦਿੱਤਾ। ਪੁਲਿਸ ਨੇ ਘਟਨਾ ਵਾਲੀ ਥਾਂ ਪਹੁੰਚ ਜਾਂਚ ਕੀਤੀ ਅਤੇ ਦੋਸ਼ੀ ਡਰਾਈਵਰ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। 
ਦਸ ਦੇਈਏ ਕਿ ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਇਕ ਵਿਅਕਤੀ ਨੂੰ ਹਸਪਤਾਲ ਲਿਜਾਂਦੇ ਸਮੇਂ ਤੇ 1 ਹੋਰ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਰੀਮ (52), ਛੋਟੇ ਖਾਂ (25), ਸ਼ਾਹ ਆਲਮ (38) ਅਤੇ ਰਾਹੁਲ (45) ਵਜੋਂ ਹੋਈ ਹੈ। 2 ਜ਼ਖਮੀਆਂ ਦੀ ਪਛਾਣ ਮਨੀਸ਼ (16), ਅਤੇ ਪ੍ਰਦੀਪ (30) ਵਜੋਂ ਹੋਈ ਹੈ, ਜਿਹਨਾਂ ਦੀ ਹਾਲਤ ਵਿੱਚ ਸੁਧਾਰ ਹੈ।

Get the latest update about Dtc, check out more about Seemapuri, Gtb Hospital, truck accident in delhi Seemapuri & Dlf

Like us on Facebook or follow us on Twitter for more updates.