ਇਨ੍ਹਾਂ ਸੂਬਿਆਂ 'ਚ ਅੱਤ ਦੀ ਗਰਮੀ ਦਾ ਅਲਰਟ, ਪੰਜਾਬ 'ਚ ਟੁੱਟ ਸਕਦੈ ਰਿਕਾਰਡ

ਪੂਰੇ ਦੇਸ਼ ਵਿਚ ਗਰਮੀ ਦਾ ਕਹਿਰ ਬੜੀ ਤੇਜ਼ੀ ਨਾਲ ਵਧਦਾ ਹੀ ਜਾ ਰਿਹਾ ਹੈ। ਹਾਲ ਹੀ 'ਚ ਦੇਸ਼ ਦੇ ਕਈ ਇਲਾਕਿਆਂ 'ਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ ਹਨ। ਇਸ ਦੇ ਨਾਲ ਹੀ ਕਈ ਸੂ...

ਚੰਡੀਗੜ੍ਹ- ਪੂਰੇ ਦੇਸ਼ ਵਿਚ ਗਰਮੀ ਦਾ ਕਹਿਰ ਬੜੀ ਤੇਜ਼ੀ ਨਾਲ ਵਧਦਾ ਹੀ ਜਾ ਰਿਹਾ ਹੈ। ਹਾਲ ਹੀ 'ਚ ਦੇਸ਼ ਦੇ ਕਈ ਇਲਾਕਿਆਂ 'ਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ ਹਨ। ਇਸ ਦੇ ਨਾਲ ਹੀ ਕਈ ਸੂਬਿਆਂ ਵਿੱਚ ਧੂੜ ਭਰੀ ਹਨੇਰੀ ਵੀ ਆਈ। ਸੋਚਿਆ ਸ਼ਾਇਦ ਹੁਣ ਗਰਮੀ ਤੋਂ ਰਾਹਤ ਮਿਲੇਗੀ। ਪਰ ਮੌਸਮ ਵਿਭਾਗ ਦੇ ਅਨੁਸਾਰ, ਫਿਲਹਾਲ ਸਖ਼ਤ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇੰਨਾ ਹੀ ਨਹੀਂ IMD ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਗਰਮੀ ਦਾ ਰਿਕਾਰਡ ਵੀ ਟੁੱਟ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਸੂਬਿਆਂ 'ਚ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਤੇਜ਼ ਗਰਮੀ ਪੈ ਸਕਦੀ ਹੈ। 28 ਅਪ੍ਰੈਲ ਤੋਂ 1 ਮਈ ਤੱਕ ਪੰਜਾਬ, ਹਰਿਆਣਾ-ਚੰਡੀਗੜ੍ਹ ਅਤੇ ਦਿੱਲੀ 'ਚ ਵੀ ਗਰਮੀ ਦੇ ਰਿਕਾਰਡ ਟੁੱਟ ਸਕਦੇ ਹਨ। ਦੂਜੇ ਪਾਸੇ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਛੱਤੀਸਗੜ੍ਹ ਅਤੇ ਗੁਜਰਾਤ ਵਿੱਚ ਵੀ ਅਗਲੇ ਦੋ ਦਿਨਾਂ ਦੌਰਾਨ ਹੀਟ ਵੇਵ ਦੀ ਸੰਭਾਵਨਾ ਹੈ।

4 ਤੋਂ 5 ਡਿਗਰੀ ਸੈਲਸੀਅਸ ਵਧੇਗਾ ਤਾਪਮਾਨ
ਉੱਤਰੀ-ਪੱਛਮੀ ਭਾਰਤ 'ਚ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਪੂਰਬੀ ਭਾਰਤ 'ਚ ਵੀ ਗਰਮੀ ਵਧਣ ਵਾਲੀ ਹੈ। ਖਾਸ ਤੌਰ 'ਤੇ ਬਿਹਾਰ, ਉੜੀਸਾ ਅਤੇ ਬੰਗਾਲ ਦੇ ਕਈ ਇਲਾਕੇ ਭਿਆਨਕ ਗਰਮੀ ਦੀ ਲਪੇਟ 'ਚ ਆ ਸਕਦੇ ਹਨ। ਝਾਰਖੰਡ ਅਤੇ ਰਾਜਸਥਾਨ ਦੇ ਕਈ ਇਲਾਕਿਆਂ 'ਚ ਤਾਪਮਾਨ 40-42 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਆਉਣ ਵਾਲੇ 2 ਤੋਂ 3 ਦਿਨਾਂ 'ਚ ਇਸ 'ਚ ਹੋਰ ਵਾਧਾ ਹੋ ਸਕਦਾ ਹੈ।

ਟੁੱਟ ਰਹੇ ਗਰਮੀ ਦੇ ਰਿਕਾਰਡ
ਮੌਸਮ ਵਿਭਾਗ ਨੇ ਪਹਿਲਾਂ ਕਿਹਾ ਸੀ ਕਿ ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਅਪ੍ਰੈਲ ਵਿੱਚ ਹੋਰ ਤੀਬਰ ਅਤੇ ਲਗਾਤਾਰ ਗਰਮੀ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਭਾਰਤ ਵਿੱਚ ਇਸ ਸਾਲ ਮਾਰਚ ਦਾ ਮਹੀਨਾ ਪਿਛਲੇ 122 ਸਾਲਾਂ ਵਿੱਚ ਸਭ ਤੋਂ ਗਰਮ ਮਹੀਨਾ ਰਿਹਾ ਅਤੇ ਇਸ ਦੌਰਾਨ ਦੇਸ਼ ਦੇ ਇੱਕ ਵੱਡੇ ਹਿੱਸੇ ਨੂੰ ਭਿਆਨਕ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ।

Get the latest update about heat wave, check out more about Punjab News, Online Punjabi News, india & weather alert

Like us on Facebook or follow us on Twitter for more updates.