ਗੁੜਗਾਂਵ ਸਣੇ ਹਰਿਆਣਾ ਦੇ 9 ਜ਼ਿਲ੍ਹਿਆਂ ’ਚ 3 ਮਈ ਤੱਕ ਲੱਗਿਆ ਵੀਕੈਂਡ ਲਾਕਡਾਊਨ

ਕੋਰੋਰੋਨਾ ਦੇ ਵਧਦੇ ਕਹਿਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਸੂਬੇ ਦੇ 9 ਜ਼ਿਲ੍ਹਿ...

ਚੰਡੀਗੜ੍ਹ: ਕੋਰੋਰੋਨਾ ਦੇ ਵਧਦੇ ਕਹਿਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਸੂਬੇ ਦੇ 9 ਜ਼ਿਲ੍ਹਿਆਂ ’ਚ ਵੀਕੈਂਡ ਤਾਲਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ, ਪੰਚਕੂਲਾ, ਗੁੜਗਾਓਂ, ਫਰੀਦਾਬਾਦ, ਹਿਸਾਰ, ਸੋਨੀਪਤ, ਰੋਹਤਕ, ਕਰਨਾਲ, ਸਿਰਸਾ ਅਤੇ ਫਤਿਹਾਬਾਦ ’ਚ ਸ਼ੁੱਕਰਵਾਰ ਯਾਨੀ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਤਾਲਾਬੰਦੀ ਰਹੇਗੀ। ਇਨ੍ਹਾਂ ਜ਼ਿਲ੍ਹਿਆਂ ’ਚ ਸਿਰਫ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। 

ਦੱਸ ਦੇਈਏ ਕਿ ਹਰਿਆਣਾ ’ਚ ਵਧਦੇ ਕੋਰੋਨਾ ਮਾਮਲਿਆਂ ਦੇ ਚਲਦੇ ਵੀਰਵਾਰ ਨੂੰ ਹੀ ਹਰਿਆਣਾ ’ਚ ਆਪਦਾ ਪ੍ਰਬੰਧਨ ਅਥਾਰਿਟੀ ਨੇ ਸਾਰੇ ਸੰਸਥਾਨਾਂ ਨੂੰ 31 ਮਈ ਤਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਅਨੁਸਾਰ, ਹਰਿਆਣਾ ’ਚ ਸਾਰੇ ਸਰਕਾਰੀ, ਗੈਰ-ਸਰਕਾਰੀ ਸਕੂਲ, ਕਾਲਜ, ਆਈ.ਟੀ.ਆਈ., ਲਾਈਬ੍ਰੇਰੀ ਟ੍ਰੇਨਿੰਗ ਇੰਸਟੀਚਿਊਟ ਆਦਿ ਸਭ 31 ਮਈ ਤਕ ਬੰਦ ਰੱਖੇ ਜਾਣਗੇ। 

ਦੱਸ ਦੇਈਏ ਕਿ ਵੀਰਵਾਰ ਨੂੰ ਹਰਿਆਣਾ ’ਚ 13947 ਨਵੇਂ ਮਾਮਲੇ ਦਰਜ ਹੋਏ, ਉਥੇ ਹੀ ਸੂਬੇ ’ਚ ਕੋਵਿਡ ਦੀ ਦੂਜੀ ਲਹਿਰ ਦੌਰਾਨ ਪਿਛਲੇ ਇਕ ਦਿਨ ’ਚ ਸਭ ਤੋਂ ਜ਼ਿਆਦਾ ਮੌਤਾਂ ਰਿਕਾਰਡ ਕੀਤੀਆਂ ਗਈਆਂ। ਕੋਰੋਨਾ ਕਾਰਨ 97 ਲੋਕਾਂ ਨੇ ਦਮ ਤੋੜ ਦਿੱਤਾ। ਹੁਣ ਸਰਗਰਮ ਮਾਲਿਆਂ ਦੀ ਗਿਣਤੀ 93175 ਪਹੁੰਚ ਗਈ ਹੈ। 

Get the latest update about Weekend lockdown, check out more about 9 districts, Truescoop, Truescoopnews & Haryana

Like us on Facebook or follow us on Twitter for more updates.