ਬੰਗਾਲ ਹਿੰਸਾ: PM ਨੇ ਖੂਨ ਖਰਾਬੇ 'ਤੇ ਜਤਾਈ ਚਿੰਤਾ, ਸੁਪਰੀਮ ਕੋਰਟ ਪਹੁੰਚਿਆ ਮਾਮਲਾ

ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਹਿੰਸਾਵਾਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੱਛਮੀ ਬੰਗਾਲ ਵਿਚ...

ਨਵੀਂ ਦਿੱਲੀ: ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਹਿੰਸਾਵਾਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਨਾਲ ਹੀ ਹਿੰਸਾ ਭੜਕ ਗਈ। ਬੰਗਾਲ ਵਿਚ ਖੂਨ ਖਰਾਬਾ ਜਾਰੀ ਹੈ। ਇਸ ਵਿਚ ਕਥਿਤ ਤੌਰ ਉੱਤੇ ਝੜਪਾਂ ਤੇ ਦੁਕਾਨਾਂ ਨੂੰ ਲੁੱਟੇ ਜਾਣ ਦੌਰਾਨ ਕਈ ਭਾਜਪਾ ਵਰਕਰਾਂ ਦੀ ਮੌਤ ਹੋ ਗਈ ਤਾਂ ਕਈ ਜ਼ਖਮੀ ਹੋ ਗਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਪਾਲ ਜਗਦੀਪ ਧਨਖੜ ਨੂੰ ਫੋਨ ਕਰ ਕੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਉੱਤੇ ਚਿੰਤਾ ਜ਼ਾਹਿਰ ਕੀਤੀ ਤੇ ਦੁਖ ਵਿਅਕਤ ਕੀਤਾ। ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਮੰਗਲਵਾਰ ਦੁਪਹਿਰ ਨੂੰ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫੋਨ ਉੱਤੇ ਗੱਲ ਕਰ ਕੇ ਬੰਗਾਲ ਵਿਚ ਜਾਰੀ ਹਿੰਸਾ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ ਹੈ।

ਸੁਪਰੀਮ ਕੋਰਟ ਵਿਚ ਪਹੁੰਚਿਆ ਮਾਮਲਾ
ਓਥੇ ਹੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਹਿੰਸਾ ਦਾ ਇਹ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਨੇਤਾ ਤੇ ਸੀਨੀਅਰ ਵਕੀਲ ਗੌਰਵ ਭਾਟੀਆ ਨੇ ਸੁਪਰੀਮ ਕੋਰਟ ਵਿਚ ਪਟਿਸ਼ਨ ਦਾਖਲ ਕੀਤੀ ਹੈ। ਗੌਰਵ ਭਾਟੀਆ ਨੇ ਬੰਗਾਲ ਹਿੰਸਾ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Get the latest update about Truescoop, check out more about West Bengal, PM, Violence & Truescoopnews

Like us on Facebook or follow us on Twitter for more updates.