ਸਿੱਧੂ ਮੂਸੇਵਾਲਾ ਦੇ ਕਤਲ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਲਈ ਪਰਿਵਾਰ ਨੇ ਕਿਉਂ ਲਿੱਖੀ ਚਿੱਠੀ?

ਬੀਤੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਉਨ੍ਹਾਂ ਦੇ ਮਾ...

ਜਲੰਧਰ- ਬੀਤੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਉਨ੍ਹਾਂ ਦੇ ਮਾਤਾ-ਪਿਤਾ ਨੇ ਕੇਂਦਰੀ ਏਜੰਸੀਆਂ ਐੱਨਆਈਏ ਜਾਂ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਹੈ। ਪਰ ਇਸ ਵੇਲੇ ਇਕ ਵੱਡਾ ਸਵਾਲ ਇਹ ਖੜਾ ਹੋ ਜਾਂਦਾ ਹੈ ਕਿ ਆਖਿਰ ਪਰਿਵਾਰ ਨੇ ਅਜਿਹਾ ਕਿਉਂ ਕੀਤਾ?

ਪਰਿਵਾਰਕ ਮੈਂਬਰਾਂ ਵਲੋਂ ਅਜਿਹਾ ਕਰਨ ਪਿੱਛੇ ਕਈ ਕਾਰਨ ਨਜ਼ਰੀ ਆ ਰਹੇ ਹਨ। ਸਭ ਤੋਂ ਪਹਿਲਾ ਤਾਂ ਇਹ ਕਿ ਸਿੱਧੂ ਮੂਸੇਵਾਲਾ ਨੇ ਕੁਝ ਚਿਰ ਪਹਿਲਾਂ ਹੀ ਕਾਂਗਰਸ ਨੂੰ ਜੁਆਇਨ ਕੀਤਾ ਸੀ। ਇਸ ਦੌਰਾਨ ਉਸ ਦੇ ਪਰਿਵਾਰ ਨੂੰ ਇਹ ਖਦਸ਼ਾ ਸੀ ਕਿ ਐਂਟੀ ਪਾਰਟੀ ਹੋਣ ਕਾਰਨ ਆਮ ਆਦਮੀ ਪਾਰਟੀ ਇਸ ਮਾਮਲੇ ਨੂੰ ਹੱਲ ਕਰਨ ਲਈ ਇੰਨੀ ਸਜੀਦਗੀ ਨਹੀਂ ਦਿਖਾਏਗੀ। ਦੂਜਾ ਸਿੱਧੂ ਮੂਸੇਵਾਲਾ ਤੇ ਉਸ ਦੇ ਪਿਤਾ ਦੇ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੰਜਾਬ ਪੁਲਿਸ ਵਲੋਂ ਸਹਿਯੋਗ ਨਹੀਂ ਮਿਲ ਰਿਹਾ ਸੀ। ਪੰਜਾਬ ਪੁਲਿਸ ਨੇ ਕਤਲ ਦੇ ਕੁਝ ਹੀ ਚਿਰ ਬਾਅਦ ਇਹ ਗੱਲ ਕਹਿਣੀ ਸ਼ੁਰੂ ਕਰ ਦਿੱਤੀ ਸੀ ਕਿ ਇਹ ਘਟਨਾ ਗੈਂਗਵਾਰ ਨਾਲ ਜੁੜੀ ਜਾਪਦੀ ਹੈ। ਇਸ ਨਾਲ ਕਿਤੇ ਨਾ ਕਿਤੇ ਇਸ ਮਾਮਲੇ ਦੀ ਦਿਸ਼ਾ ਮੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਦਾ ਪਰਿਵਾਰਕ ਮੈਂਬਰਾਂ ਵਲੋਂ ਸਖਤ ਵਿਰੋਧ ਕੀਤਾ ਗਿਆ ਤੇ ਡੀਜੀਪੀ ਨੂੰ ਅਜਿਹੇ ਬਿਆਨ ਉੱਤੇ ਮੁਆਫੀ ਮੰਗਣ ਲਈ ਕਿਹਾ ਗਿਆ। 

ਪਰਿਵਾਰਕ ਮੈਂਬਰਾਂ ਨੂੰ ਪਹਿਲਾਂ ਹੀ ਕਿਤੇ ਨਾ ਕਿਤੇ ਇਹ ਅੰਦੇਸ਼ਾ ਹੈ ਕਿ ਇਸ ਮਾਮਲੇ ਨੂੰ ਗੈਂਗਸਟਰਾਂ ਨਾਲ ਜੋੜ ਕੇ ਹੀ ਦੇਖਿਆ ਜਾ ਰਿਹਾ ਹੈ। ਇਸ ਲਈ ਇਸ ਦਾ ਕੋਈ ਹੱਲ ਨਹੀਂ ਨਿਕਲੇਗਾ। ਕਤਲ ਦੇ ਤਕਰੀਬਨ 4 ਦਿਨ ਬਾਅਦ ਵੀ ਪੁਲਿਸ ਅਜੇ ਤੱਕ ਗੈਂਗਸਟਰਾਂ ਦੇ ਆਲੇ-ਦੁਆਲੇ ਹੀ ਘੁੰਮ ਰਹੀ ਹੈ, ਇਸ ਲਈ ਵੀ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਵਿਚ ਕੋਈ ਹੱਲ ਨਾ ਨਿਕਲਣ ਦਾ ਖਦਸ਼ਾ ਹੋ ਸਕਦਾ ਹੈ। 

ਭਗਵੰਤ ਮਾਨ ਕਰਨਗੇ ਪਰਿਵਾਰ ਨਾਲ ਮੁਲਾਕਾਤ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭਗਵੰਤ ਮਾਨ ਅੱਜ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਨੂੰ ਮੰਨਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਕਈ ਪ੍ਰਸ਼ੰਸਕਾਂ 'ਚ ਕਾਫੀ ਗੁੱਸਾ ਹੈ। ਇਸ ਦੌਰਾਨ ਸਿੱਧੂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਤੋਂ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਰੱਖ ਸਕਦੇ ਹਨ। 

ਪੰਜਾਬ ਸਰਕਾਰ ਵਲੋਂ ਬਣਾਈ ਗਈ SIT
ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਮਜ਼ਬੂਤ ਅਤੇ ਪੁਨਰਗਠਿਤ ਕੀਤਾ। ਹੁਣ 6 ਮੈਂਬਰੀ ਐੱਸ.ਆਈ.ਟੀ. ਵਿੱਚ ਨਵਾਂ ਚੇਅਰਮੈਨ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਪੀ.ਏ.ਪੀ. ਜਸਕਰਨ ਸਿੰਘ ਅਤੇ 2 ਨਵੇਂ ਮੈਂਬਰਾਂ 'ਚ ਏ.ਆਈ.ਜੀ. ਏ.ਜੀ.ਟੀ.ਐੱਫ. ਗੁਰਮੀਤ ਸਿੰਘ ਚੌਹਾਨ ਤੇ ਐੱਸ.ਐੱਸ.ਪੀ. ਮਾਨਸਾ ਗੌਰਵ ਤੂਰਾ ਸ਼ਾਮਲ ਹੋਣਗੇ, ਜਦਕਿ ਐੱਸ.ਪੀ. ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ. ਮਾਨਸਾ ਪ੍ਰਿਥੀਪਾਲ ਸਿੰਘ ਮੌਜੂਦਾ 3 ਮੈਂਬਰ ਹਨ।


Get the latest update about Punjab News, check out more about Family, Truescoop News, Letter & Sidhu Moosewala

Like us on Facebook or follow us on Twitter for more updates.