ਗੁਰਦਾਸਪੁਰ ਵਿਚ ਜ਼ਮੀਨੀ ਵਿਵਾਦ ਦੇ ਚਲਦੇ ਵਿਧਵਾ ਤੇ ਪਰਿਵਾਰ 'ਤੇ ਹਮਲਾ, ਇਕ ਦੋਸ਼ੀ ਗ੍ਰਿਫਤਾਰ

ਜ਼ਿਲਾ ਗੁਰਦਾਸਪੁਰ ਦੇ ਪਿੰਡ ਬਸਰਪੁਰਾ ਵਿਚ ਜ਼ਮੀਨੀ ਵਿਵਾਦ ਦੇ ਚੱਲਦੇ ਇਕ ਪੱਖ ਵੱਲੋਂ ਇ...

ਜ਼ਿਲਾ ਗੁਰਦਾਸਪੁਰ ਦੇ ਪਿੰਡ ਬਸਰਪੁਰਾ ਵਿਚ ਜ਼ਮੀਨੀ ਵਿਵਾਦ ਦੇ ਚੱਲਦੇ ਇਕ ਪੱਖ ਵੱਲੋਂ ਇਕ ਵਿਧਵਾ ਔਰਤ ਅਤੇ ਉਸ ਦੇ ਪਰਿਵਾਰ ਉੱਤੇ ਹਮਲਾ ਕੀਤਾ ਗਿਆ। ਪੀੜਤ ਔਰਤ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਓਧਰ ਪੀੜਤਾ ਦਾ ਇਲਜ਼ਾਮ ਹੈ ਕਿ ਬਟਾਲਾ ਦਾ ਰਹਿਣ ਵਾਲਾ ਇਕ ਨੌਜਵਾਨ ਉਨ੍ਹਾਂ ਦੀ ਜ਼ਮੀਨ ਉੱਤੇ ਕਬਜ਼ਾ ਕਰਨਾ ਚਾਹੁੰਦਾ ਹੈ ਅਤੇ ਇਸ ਦੇ ਚਲਦੇ ਉਸ ਵੱਲੋਂ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰ ਉੱਤੇ ਹਮਲਾ ਕੀਤਾ ਗਿਆ ਸੀ, ਜਿਸ ਸੰਬੰਧਿਤ ਪਰਿਵਾਰ ਨੇ ਪੁਲਸ ਵਿਚ ਸ਼ਿਕਇਤ ਦਰਜ਼ ਕਰਵਾਈ ਸੀ ਪਰ ਪੁਲਸ ਵੱਲੋਂ ਕੋਈ ਠੋਸ ਕਾਰਵਾਹੀ ਨਹੀਂ ਕੀਤੀ ਗਈ ਅਤੇ ਹੁਣ ਦੁਬਾਰਾ ਉਕਤ ਦੋਸ਼ੀ ਵੱਲੋਂ ਆਪਣੇ ਸਾਥੀਆਂ ਨਾਲ ਆ ਕੇ ਉਨ੍ਹਾਂ ਦੇ ਪਰਿਵਾਰ ਉੱਤੇ ਹਮਲਾ ਕੀਤਾ ਗਿਆ।

ਪੀੜਤ ਔਰਤ ਕੁਲਵਿੰਦਰ ਕੌਰ ਅਤੇ ਉਸ ਦੇ ਭਰਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੂਰੇ ਪਰਿਵਾਰ ਨਾਲ ਦੋਸ਼ੀਆਂ ਨੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕੀਤੀ। ਕੁਲਵਿੰਦਰ ਕੌਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਉੱਤੇ ਫਾਇਰ ਵੀ ਕੀਤੇ ਗਏ। ਪੀੜਤ ਪਰਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ| ਓਧਰ ਇਸ ਮਾਮਲੇ ਵਿਚ ਪਰਿਵਾਰ ਵੱਲੋਂ ਮੌਕੇ ਉੱਤੇ ਵੀਡੀਓ ਵੀ ਬਣਾਈ ਗਈ ਅਤੇ ਪੁਲਸ ਵੱਲੋਂ ਇਸ ਮਾਮਲੇ ਵਿਚ ਪੀੜਤ ਕੁਲਵਿੰਦਰ ਕੌਰ ਦੇ ਬਿਆਨ ਉੱਤੇ ਪੁਲਸ ਥਾਨਾ ਰੰਗੜਨੰਗਲ ਵਿਚ ਧਾਰਾ 307 ਦੇ ਤਹਿਤ ਮਾਮਲਾ ਦਰਜ਼ ਕਰ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਚੋਟੀ ਦੇ ਅਧਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਜੋ ਵੀ ਦੋਸ਼ੀ ਹਨ, ਉਨ੍ਹਾਂ ਦੀ ਪਹਿਚਾਣ ਵੀਡੀਓ ਨਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਛੇਤੀ ਗ੍ਰਿਫਤਾਰ ਕੀਤਾ ਜਾਵੇਗਾ|

Get the latest update about Widow, check out more about Gurdaspur, attacked & land dispute

Like us on Facebook or follow us on Twitter for more updates.