ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਦੋਵੇਂ ਗ੍ਰਿਫਤਾਰ

ਪਤੀ ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਾ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ, ਜਿਥੇ...

(ਅਵਤਾਰ ਸਿੰਘ) ਪਤੀ ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਾ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਔਰਤ ਨੇ ਆਪਣੇ ਨਜਾਇਜ਼ ਸਬੰਧਾਂ ਦੇ ਚਲਦੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਤਫ਼ਤੀਸ਼ ਤੋਂ ਬਾਅਦ ਦੋਸ਼ੀ ਔਰਤ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਸਾਲ 24 ਦਿਸੰਬਰ ਨੂੰ ਧਾਰੀਵਾਲ ਵਿਚ ਇਕ 32 ਸਾਲਾ ਨੌਜਵਾਨ ਜਗਦੀਪ ਸਿੰਘ ਦਾ ਘਰ ਦੇ ਹੇਠਾਂ ਹੀ ਕੁਝ ਅਣਪਛਾਤੇ ਨੌਜਵਾਨਾਂ ਨੇ ਕਿਰਚ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਟੀਮਾਂ ਦਾ ਗਠਨ ਕਰ ਇਸ ਮਾਮਲੇ ਦੀ ਬਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਸੀ। ਤਫ਼ਤੀਸ਼ ਤੋਂ ਬਾਅਦ ਪਤਾ ਲਗਾ ਕਿ ਮ੍ਰਿਤਕ ਜਗਦੀਪ ਸਿੰਘ ਦੀ ਧਰਮ ਪਤਨੀ ਮਮਤਾ ਨੇ ਹੀ ਆਪਣੇ ਆਸ਼ਿਕ ਗਣੇਸ਼ ਨਾਲ ਮਿਲ ਕੇ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਸ ਨੇ ਦੋਸ਼ੀ ਪਤਨੀ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Get the latest update about arrested, check out more about Wife, lover, murder & husband

Like us on Facebook or follow us on Twitter for more updates.