ਕੀ ਕੈਪਟਨ ਦੀ ਟੀਮ 'ਚ ਖੇਡਣਗੇ ਨਵਜੋਤ ਸਿੰਘ ਸਿੱਧੂ?

ਲੋਕਲ ਬਾਡੀ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੇ ਹੌਂਸਲੇ ਬੁਲੰਦ ਹਨ। ਇਸ ਵੇਲੇ ਉਹ ਹਰ ਤਰ੍ਹਾਂ...

ਲੋਕਲ ਬਾਡੀ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੇ ਹੌਂਸਲੇ ਬੁਲੰਦ ਹਨ। ਇਸ ਵੇਲੇ ਉਹ ਹਰ ਤਰ੍ਹਾਂ ਨਾਲ ਪੰਜਾਬ ਦੀ ਜਨਤਾ ਨੂੰ ਖੁਸ਼ ਕਰ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਦਾਅਵੇਦਾਰੀ ਮਜ਼ਬੂਤ ਰੱਖਣਾ ਚਾਹੁੰਦੇ ਹਨ। ਇਸ ਦੌਰਾਨ ਲੋਕਲ ਬਾਡੀ ਚੋਣਾਂ ਵਿਚ ਜਿੱਤ ਤੋਂ ਬਾਅਦ ਇਹ ਵੀ ਸਾਫ ਹੋ ਗਿਆ ਹੈ ਕਿ ਪੰਜਾਬ ਵਿਚ ਕਾਂਗਰਸ ਕੈਪਟਨ ਦੀ ਲੀਡਰਸ਼ਿੱਪ ਹੇਠ ਹੀ ਚੋਣ ਲੜੇਗੀ ਤੇ ਕੈਪਟਨ ਹੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਮੁੱਖ ਚਿਹਰਾ ਰਹਿਣਗੇ। ਪਰ ਇਸ ਵੇਲੇ ਇਕ ਵੱਡਾ ਸਵਾਲ ਇਹ ਵੀ ਹੈ ਕਿ ਕੀ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਹ ਪਾਰੀ ਕੈਪਟਨ ਦੀ ਲੀਡਰਸ਼ਿੱਪ ਵਿਚ ਖੇਡਣਗੇ?

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੱਕ ਕਿਆਸ ਲੱਗ ਰਹੇ ਹਨ। ਇਸ ਵੇਲੇ ਇਕ ਸਵਾਲ ਇਹ ਵੀ ਹੈ ਕਿ ਕੀ ਸਿੱਧੂ ਕੈਪਟਨ ਦੀ ਟੀਮ ਵਿਚ ਵਾਪਸੀ ਨਾ ਕਰ ਕੇ ਰਾਹੁਲ ਗਾਂਧੀ ਦੀ ਟੀਮ ਦਾ ਹਿੱਸਾ ਬਣਨਗੇ। ਕਾਂਗਰਸ ਹਾਈਕਮਾਨ ਪੰਜਾਬ ਲਈ ਨਵਾਂ ਪਲਾਨ ਤਿਆਰ ਕਰ ਰਹੀ ਹੈ। ਇਸ ਵੇਲੇ ਪੰਜਾਬ ਕਾਂਗਰਸ ਪ੍ਰਧਾਨ ਦੀ ਬਦਲੀ ਦੀਆਂ ਵੀ ਚਰਚਾਵਾਂ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦਾ ਨਵਜੋਤ ਸਿੰਘ ਸਿੱਧੂ ਲਈ ਇਕ ਸਾਫਟ ਕਾਰਨਰ ਰਿਹਾ ਹੈ। ਅਜਿਹੇ ਵਿਚ ਜੇਕਰ ਆਉਣ ਵਾਲੇ ਸਮੇਂ ਵਿਚ ਰਾਹੁਲ ਜਾਂ ਪ੍ਰਿਅੰਕਾ ਵਿਚੋਂ ਕਿਸੇ ਇਕ ਨੂੰ ਕਾਂਗਰਸ ਦੀ ਪ੍ਰਧਾਨਗੀ ਮਿਲਦੀ ਹੈ ਤਾਂ ਸਿੱਧੂ ਨੂੰ ਮੁੱਖਧਾਰਾ ਵਿਚ ਕੋਈ ਵੱਡਾ ਅਹੁਦਾ ਮਿਲ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਬੀਤੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਡਿਪਟੀ ਸੀ.ਐੱਮ. ਅਹੁਦੇ ਦੀ ਮੰਗ ਕੀਤੀ ਸੀ ਪਰ ਕੈਪਟਨ ਦੇ ਇਨਕਾਰ ਤੋਂ ਬਾਅਦ ਦੋਵਾਂ ਵਿਚਾਲੇ ਦੂਰੀਆਂ ਵਧ ਗਈਆਂ। ਅਜਿਹੇ ਵਿਚ ਜੇਕਰ ਸਿੱਧੂ ਨੂੰ ਕਾਂਗਰਸ ਪੰਜਾਬ ਪ੍ਰਧਾਨ ਦਾ ਅਹੁਦਾ ਜਾਂ ਹਾਈਕਮਾਨ ਵਿਚ ਆਉਣ ਦਾ ਮੌਕਾ ਮਿਲੇ ਤਾਂ ਉਹ ਸਿੱਧੇ ਤੌਰ ਉੱਤੇ ਵੀ ਸਿਆਸਤ ਵਿਚ ਵਾਪਸੀ ਕਰ ਸਕਦੇ ਹਨ।

Get the latest update about Navjot Singh Sidhu, check out more about captains Amrinder Singh, Punjab & congress

Like us on Facebook or follow us on Twitter for more updates.